Wednesday, October 28, 2026

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਲਈ PUNJ0403201920ਬਣਾਈ ਗਈ ਉਚ ਪੱਧਰੀ 7 ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਮੀਟਿੰਗ ਲਈ ਪੁੱਜੇ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼ੋ੍ਰਮਣੀਸ਼੍ਰੋਮਣੀ ਕਮੇਟੀ ਦੇ ਮੁੱਖ  ਸਕੱਤਰ ਡਾ: ਰੂਪ ਸਿੰਘ ਨੇ ਪ੍ਰਧਾਨ ਨਿਰਮਲ ਸਿੰਘ ਨੂੰ ਗੁਰੁ ਦੀ ਬਖਸ਼ਿਸ਼ ਸਿਰੋਪਾਓ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਚਿੱਤਰ ਭੇਂਟ ਕਰਕੇ ਸਨਮਾਨਿਤ ਕੀਤਾ।ਉਨਾਂ ਦੀਵਾਨ ਦੇ ਨਵੇਂ ਚੁਣੇ ਗਏ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਵੀ ਸਿਰੋਪਾਓ ਭੇਟ ਕੀਤਾ।ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਆਸ ਕੀਤੀ ਕਿ ਪ੍ਰਧਾਨ ਨਿਰਮਲ ਸਿੰਘ ਦੀ ਯੋਗ ਅਗਵਾਈ `ਚ ਚੀਫ ਖਾਲਸਾ ਦੀਵਾਨ ਆਪਣੀ ਪੁਰਾਣੀ ਇਤਿਹਾਸਕ ਸ਼ਾਨ ਨੂੰ ਮੁੜ ਬਹਾਲ ਕਰੇਗਾ ।
                   ਇਸ ਮੌਕੇ ਐਡਵੋਕੇਟ ਭਗਵੰਤਪਾਲ ਸਿੰਘ ਸਿਆਲਕਾ, ਸਖਜਿੰਦਰ ਸਿੰਘ ਪ੍ਰਿੰਸ, ਪ੍ਰਿ: ਇੰਦਰਜੀਤ ਸਿੰਘ ਗੋਗੋਆਣੀ ਆਦਿ ਮੌਜੂਦ ਸਨ। 

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply