ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ
ਹੈ ਕਿ ਉਹਨਾਂ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉੱਪਰ ਲੱੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਪੜਤਾਲੀਆ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰਨ ਦਾ ਆਦੇਸ਼ ਕੀਤਾ ਸੀ।ਜਿਸ ਦੀ ਪ੍ਰਬੰਧਕੀ ਬੋਰਡ ਨੇ ਪਾਲਣਾ ਕੀਤੀ ਹੈ।ਜਥੇਦਾਰ ਨੇ ਗਿਆਨੀ ਇਕਬਾਲ ਸਿੰਘ ਉਪਰ ਲੱਗੇ ਦੋਸ਼ਾਂ ਦੀ ਜਾਂਚ ਕਰ ਰਹੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਨੂੰ ਮੁੜ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ।ਉਨਾਂ ਦੱਸਿਆ ਕਿ ਇਸ ਪੜਤਾਲੀਆ ਕਮੇਟੀ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਇੱਕ ਜਾਂ ਦੋ ਮੈਂਬਰ ਵੀ ਸ਼ਾਮਲ ਕੀਤੇ ਜਾਣਗੇ।ਜੇਕਰ ਜਥੇਦਾਰ ਗਿਆਨੀ ਇਕਬਾਲ ਸਿੰਘ ਉੱਪਰ ਲੱਗੇ ਦੋਸ਼ ਸਹੀ ਪਾਏ ਗਏ ਤਾਂ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇਗਾ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media