Sunday, June 28, 2026

ਸੱਤਿਆਜੀਤ ਮਜੀਠੀਆ ਨੇ ਖਾਲਸਾ ਕਾਲਜ ਵਿਖੇ 1450 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ੁੱਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 113ਵੀਂ ਸਲਾਨਾ ਕਾਨਵੋਕੇਸ਼ਨ PUNJ0503201904ਦੌਰਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਗ੍ਰਹਿਣ ਕਰਨ ਦੇ ਨਾਲ-ਨਾਲ ਨੈਤਿਕ ਸਿੱਖਿਆ ਨੂੰ ਅਪਨਾਉਣ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨਾ ਹੀ ਕਾਫ਼ੀ ਨਹੀਂ, ਜੀਵਨ ’ਚ ਕਾਮਯਾਬੀ ਲਈ ਵਿਦਿਆਰਥੀਆਂ ਨੂੰ ਕਰਮਯੋਗੀ ਬਣਨਾ ਹੋਵੇਗਾ।
ਇਸ ਤੋਂ ਪਹਿਲਾਂ ਕਾਲਜ ਪਹੁੰਚਣ ’ਤੇ ਮਜੀਠੀਆ, ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨਿੱਘਾ ਸਵਾਗਤ ਕੀਤਾ।
     PUNJ0503201903ਮਜੀਠੀਆ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਰਵਾਇਤੀ ਸਿੱਖਿਆ ਦੇ ਨਾਲ ਨਾਲ ਮੌਲਿਕ ਸਿੱਖਿਆ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਜ਼ਿੰਦਗੀ ਸਿੱਖਦੇ ਰਹਿਣਾ ਚਾਹੀਦਾ ਹੈ ਅਤੇ ਗਿਆਨ ਪ੍ਰਾਪਤ ਕਰਨ ਦੀ ਉਤਸੁਕਤਾ ਨੂੰ ਕਦੇ ਮਰਨ ਨਹੀਂ ਦੇਣਾ ਚਾਹੀਦਾਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ’ਚ ਪ੍ਰੋਫੈਸ਼ਨਲ ਵਿੱਦਿਆ ਦਾ ਇਕ ਪ੍ਰਵਾਹ ਚਲ ਰਿਹਾ ਹੈ, ਜਿਸ ਸਦਕਾ ਸਾਡੀਆਂ ਸੰਸਥਾਵਾਂ ਨੂੰ ਵੀ ਮੌਜ਼ੂਦਾ ਹਾਲਾਤਾਂ ਮੁਤਾਬਕ ਵਿੱਦਿਅਕ ਪ੍ਰਣਾਲੀ ’ਚ ਬਦਲਾਅ ਲਿਆਉਣ ਦੀ ਜਰੂਰਤ ਹੈ।ਛੀਨਾ ਨੇ ਵੀ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਬਦਲਦੇ ਹਾਲਾਤਾਂ ਮੁਤਾਬਕ ਪ੍ਰੋਫੈਸ਼ਨਲ ਵਿੱਦਿਆ ਨੂੰ ਅਪਨਾਉਣ ਅਤੇ ਅੱਛੀ ਜੀਵਨ ਸ਼ੈਲੀ ਨੂੰ ਧਾਰਨ ਕਰਨ ਦੀ ਗੱਲ ਕਹੀ।ਉਨ੍ਹਾਂ ਨੇ ਔਰਤਾਂ ’ਚ ਵਿੱਦਿਆ ਦੇ ਪ੍ਰਸਾਰ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਅਤੇ ਅੱਜ ਔਰਤ ਹਰ ਖੇਤਰ ’ਚ ਪੁਰਸ਼ਾਂ ਨਾਲ ਮੁਕਾਬਲਾ ਕਰਕੇ ਆਪਣੀ ਹੋਂਦ ਦਾ ਪ੍ਰਗਟਾਵਾ ਕਰ ਰਹੀ ਹੈ।
    ਮਜੀਠੀਆ ਨੇ ਅੱਜ ਕਾਲਜ ਕੈਂਪਸ ਵਿਖੇ ਆਯੋਜਿਤ ਕਾਨਵੋਕੇਸ਼ਨ ਮੌਕੇ ਕੌਂਸਲ ਦੇ ਕੱਥੂਨੰਗਲ, ਛੀਨਾ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ 1450 ਅੰਡਰ ਗ੍ਰੈਜ਼ੂਏਟ ਅਤੇ ਪੋਸਟ ਗ੍ਰੈਜ਼ੂਏਟ ਦੇ ਲਗਭਗ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਕਾਲਜ ਤੇ ਯੂਨੀਵਰਸਿਟੀ ’ਚ ਵੱਖ-ਵੱਖ ਕਲਾਸਾਂ ਦੇ ਅੱਵਲ ਆਉਣ ਵਾਲੇ ਕੁੱਲ 39 ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏੇ।ਮਜੀਠੀਆ ਨੇ ਕਿਹਾ ਕਿ ਵਿੱਦਿਆ ਸਫ਼ਲਤਾ ਦੇ ਅਨੇਕਾਂ ਦਰਵਾਜੇ ਖੋਲ੍ਹਦੀ ਹੈ ਅਤੇ ਮਿਹਨਤ ਸਦਕਾ ਹੀ ਵਿਦਿਆਰਥੀ ਸਿਖ਼ਰਾਂ ਹਾਸਲ ਕਰਦੇ ਹਨ।
     ਛੀਨਾ ਨੇ ਵਿੱਦਿਆ ਦਾ ਮੁੱਖ ਉਦੇਸ਼ ਕਦਰਾਂ-ਕੀਮਤਾਂ ਨੂੰ ਉਜਾਗਰ ਕਰਨਾ ਹੈ, ਸਬੰਧੀ ਆਪਣੇ ਭਾਸ਼ਣ ’ਚ ਵਿਦਿਆਰਥੀਆਂ ਨੂੰ ਜੀਵਨ ਦੇ ਅਜੋਕੇ ਦੌਰ ’ਤੇ ਝਾਤ ਮਾਰਦਿਆਂ ਉਚੇਰੀ ਵਿੱਦਿਆ ਅਤੇ ਚੰਗੇ ਆਚਰਨ ’ਤੇ ਜ਼ੋਰ ਦਿੰਦਿਆ ਜੀਵਨ ਸ਼ੈਲੀ ਨੂੰ ਮਜ਼ਬੂਤ ਕਰਨ ਦੀ ਗੱਲ ਨੂੰ ਦੁਹਰਾਇਆ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਿਪੁੰਨ ਵਿੱਦਿਅਕ ਗਤੀਵਿਧੀਆਂ ਉਨ੍ਹਾਂ ਨੂੰ ਸਿਖ਼ਰਾਂ ’ਤੇ ਲਿਜਾਂਦੀ ਹੈ।
     ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੀ ਸਾਲਾਨਾ ਤਰੱਕੀ ਰਿਪੋਰਟ ਪੇਸ਼ ਕਰਦਿਆਂ ਕਾਲਜ ਦੀਆਂ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ।ਉਨਾਂ ਕਿਹਾ ਕਿ ਕਾਲਜ 5 ਮਾਰਚ 2019 ਨੂੰ ਆਪਣਾ 127 ਸਾਲਾਨਾ ਸਥਾਪਨਾ ਦਿਵਸ ਮਨਾਉਣ ਜਾ ਰਿਹਾ ਹੈ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਹਰਮਿੰਦਰ ਸਿੰਘ ਫਰੀਡਮ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਅੰਡਰ ਸੈਕਟਰੀ ਡੀ.ਐਸ ਰਟੌਲ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਮੌਜ਼ੂਦ ਸਨ।
 

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply