ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਭਾਈ ਘਨੱਈਆ ਚੌਂਕ ਦੇ ਨੇੜੇ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਸਾਹਮਣੇ
ਆ ਰਹੇ ਟਰੱਕ ਦੇ ਹੇਠ ਆਉਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ।ਟਰੱਕ ਡਰਾਇਵਰ ਨੇ ਟਰੱਕ ਤੁਰੰਤ ਨੇੜੇ ਖੜੇ ਪੀ.ਸੀ.ਆਰ ਵਾਲਿਆਂ ਨੂੰ ਘਟਨਾ ਦੀ ਇਤਲਾਹ ਦਿੱਤੀ।ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵਲੋਂ ਹੇਠਾਂ ਆਏ ਤਿੰਨ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆਂ ਗਿਆ।ਜਿਥੇ ਇਕ ਜਖਮੀ ਮੋਨੂੰ ਦੀ ਹਸਪਤਾਲ ਪਹੰੁਚ ਕੇ ਮੌਤ ਹੋ ਗਈ।ਜ਼ਖ਼ਮੀਆਂ ਦੀ ਪਹਿਚਾਣ 19 ਸਾਲਾ ਇੰਦਰ ਸਿੰਘ ਵਾਸੀ ਖੇਤਾ ਸਿੰਘ ਬਸਤੀ ਅਤੇ 13 ਸਾਲਾ ਸ਼ਿਵਮ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ।ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media