ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਠਿੰਡਾ ਪੁੱਜੇ ਏ.ਡੀ.ਜੀ.ਪੀ ਐਸ.ਟੀ.ਐਫ ਗੁਰਪ੍ਰੀਤ ਕੌਰ ਦਿਓ ਨੇ ਨਸ਼ੇ ਦੀ ਰੋਕਥਾਮ ਲਈ ਪੁਲਿਸ
ਅਧਿਕਾਰੀਆਂ, ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਉਨਾਂ ਨੁੰ ਨਸ਼ਾ ਸਮੱਗਲਰਾਂ `ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤਾ ਹੈ।ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ 2 ਸਾਲ ਵਿੱਚ ਐਸ.ਟੀ.ਐਫ ਵੱਲੋਂ 35 ਲੱਖ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਡੀ ਸਕੀਮ ਤਹਿਤ ਨਾਲ ਜੋੋੜ ਕੇ ਨਸ਼ੇ ਤੋਂ ਜਾਗਰੂਕ ਕੀਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਸਾਬਕਾ ਪੁਲਿਸ ਅਫਸਰਾਂ ਨਾਲ ਨਸ਼ੇ ਦੇ ਮੁੱਦੇ ਤੇ ਸਹਿਯੋਗ ਦੇਣ ਲਈ ਵਿਚਾਰ ਵਟਾਦਰਾਂ ਕੀਤਾ।ਆਈ.ਜੀ ਐਮ.ਐਫ ਫਾਰੂਕੀ ਨੇ ਦੱਸਿਆ ਕਿ ਅਗਲੇ ਹਫਤੇ ਹਰਿਆਣਾ, ਰਾਜਸਥਾਨ ਅਤੇ ਸੂਬੇ ਦੇ ਉੁਚ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਜਾਵੇਗੀ।ਜਿਸ ਵਿੱਚ ਬਾਰਡਰਾਂ ਤੇ ਸਪੈਸ਼ਲ ਨਾਕਾਬੰਦੀ, ਨਸ਼ੇ ਦੀ ਰੋਕਥਾਮ ਲਈ ਅਹਿਮ ਵਾਰਤਾਲਾਪ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਆਈ.ਜੀ ਐਸ.ਟੀ.ਐਫ ਤੇਜਿੰਦਰ ਮੋੜ, ਐਸ.ਐਸ.ਪੀ ਬਠਿੰਡਾ ਡਾ: ਨਾਨਕ ਸਿੰਘ ਸਮੇਤ ਪੁਲਿਸ ਅਧਿਕਾਰੀ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media