ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਮੌਜੂਦਾ ਕੌਂਸਲਰ ਅਤੇ ਇਸਤਰੀ ਅਕਾਲੀ ਦਲ ਦੀ ਆਗੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਵਾਰਡ ਨੰਬਰ 38 ਦੀ ਮੌਜੂਦਾ ਕੌਂਸਲਰ ਸੰਤੋਸ਼ ਮਹੰਤ, ਵਾਰਡ ਨੰਬਰ 11 ਧੋਬੀਆਨਾ ਬਸਤੀ ਦੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਰਾਣੀ ਕੌਰ, ਅਕਾਲੀ ਆਗੂ ਗੁਰਚਰਨ ਸਿੰਘ ਤੇ ਸੰਦੀਪ ਕੁਮਾਰ ਸ਼ਾਮਲ ਹਨ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ।ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਕਾਂਗਰਸ ਦੇ ਨਿਸ਼ਾਨ ਵਾਲੇ ਪਰਨੇ ਪਾ ਕੇ ਸਵਾਗਤ ਕੀਤਾ।ਮੌਜੂਦਾ ਕੌਂਸਲਰ ਸੰਤੋਸ਼ ਮਹੰਤ ਦਾ ਕਹਿਣਾ ਸੀ ਕਿ ਸ਼ਹਿਰ ਦੇ ਵਿਕਾਸ ਤੇ ਤਰੱਕੀ ਲਈ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਹਿਰ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ, ਉਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਕਾਂਗਰਸ ਪਾਰਟੀ ਦਾ ਹੱਥ ਪੰਜਾ ਫੜ੍ਹਿਆ ਹੈ।ਇਸਤਰੀ ਅਕਾਲੀ ਦਲ ਦੀ ਪ੍ਰਧਾਨ ਰਾਣੀ ਕੌਰ ਨੇ ਕਿਹਾ ਕਿ ਵਿੱਤ ਮੰਤਰੀ ਨੇ ਗਰੀਬ ਲੋਕਾਂ ਦੀ ਬਾਂਹ ਫੜ੍ਹੀ ਹੈ।ਵਿੱਤ ਮੰਤਰੀ ਵਲੋਂ ਗਰੀਬ ਬਸਤੀਆਂ ਦਾ ਵਿਕਾਸ ਕਰਵਾਇਆ ਜਾ ਰਿਹਾ, ਉਥੇ ਹੀ ਗਰੀਬ ਬੱਚਿਆਂ ਦੇ ਸਰਕਾਰੀ ਸਕੂਲਾਂ ਨੂੰ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ।ਉਹ ਉਕਤ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਅਕਾਲੀ ਕੌਂਸਲਰ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ।
ਇਸ ਮੌਕੇ ਅਰੁਣ ਵਧਾਵਨ, ਜੈਜੀਤ ਜੌਹਲ, ਅਸ਼ੋਕ ਪ੍ਰਧਾਨ, ਜਗਰੂਪ ਗਿੱਲ, ਮੋਹਨ ਲਾਲ ਝੂੰਬਾ, ਟਹਿਲ ਸਿੰਘ ਸੰਧੂ, ਕੇ.ਕੇ ਅਗਰਵਾਲ, ਰਾਜ ਨੰਬਰਦਾਰ, ਬਲਜਿੰਦਰ ਠੇਕੇਦਾਰ, ਪਵਨ ਮਾਨੀ, ਰਾਜਨ ਗਰਗ, ਅਨਿਲ ਭੋਲਾ, ਦਰਸ਼ਨ ਘੁੱਦਾ, ਇੰਦਰ ਸਾਹਨੀ, ਸਤਪਾਲ ਭਟੇਜਾ,ਹਰੀ ਓਮ ਠਾਕੁਰ, ਨਵੀਨ ਬਾਲਮੀਕੀ, ਚਰਨਜੀਤ ਭੋਲਾ, ਮੱਖਣ ਲਾਲ ਠੇਕੇਦਾਰ, ਪ੍ਰਕਾਸ਼ ਚੰਦ, ਨੱਥੂ ਰਾਮ ,ਐਸ.ਸੀ. ਮਲਕੀਤ ਸਿੰਘ, ਬੇਅੰਤ ਸਿੰਘ, ਜਸਵੀਰ ਕੌਰ, ਹਰਵਿੰਦਰ ਲੱਡੂ, ਅਸ਼ਵਨੀ ਬੰਟੀ, ਸੰਜੇ ਬਿਸਵਲ, ਜਸਵੀਰ ਜੱਸਾ, ਦਰਸ਼ਨ ਬਿੱਲੂ, ਸੋਨੂੰ ਓਬਰਾਏ, ਜੁਗਰਾਜ ਸਿੰਘ, ਰਾਜਾ ਸਿੰਘ, ਰਤਨ ਰਾਹੀ, ਮਾਸਟਰ ਹਰਮੰਦਰ ਸਿੰਘ, ਰਜਿੰਦਰ ਸਿੱਧੂ, ਬਲਜੀਤ ਰਾਜੂ ਸਰਾਂ, ਟਹਿਲ ਬੁੱਟਰ, ਚਮਕੌਰ ਮਾਨ, ਜਗਤਾਰ ਢਿੱਲੋ, ਜਸਵੀਰ ਢਿੱਲੋ, ਜਿੰਮੀ ਬਰਾੜ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …