ਬ੍ਰਹਮਪੁਰਾ ਨੇ ਕਰੋੜਾਂ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ (3 ਕਿਲੋਮੀਟਰ) ਤੱਕ ਦੀਆਂ 4 ਨਵੀਆਂ ਲਿੰਕ ਸੜਕਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ।ਸਾਬਕਾ ਫੌਜ ਮੁੱਖੀ, ਸਾਬਕਾ ਰਾਜਪਾਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਸਿੱਧੇ ਹੱਥੀਂ ਲੈਂਦੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖ ਕੌਮ ਦੇ ਨਾਲ ਧੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ।ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਨਿੱਜੀ ਮੁਫਾਦਾਂ ਲਈ “ਪਖੰਡੀ ਸਾਧ” ਨੂੰ ਜਾਣਬੁੱਝ ਕੇ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੁਆਈਂ ਹੈ ਜਿਸ ਦਾ ਖਮਿਆਜ਼ਾ ਬਾਦਲ ਪਰਿਵਾਰ ਨੂੰ ਆਗਾਮੀ ਲੋਕ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਪੰਜਾਬ ਦਾ ਹਰ ਵਰਗ ਤੰਗ ਆ ਚੁੱਕਾ ਹੈ ਭਾਵੇਂ ਉਹ ਅਧਿਆਪਕ, ਨਰਸਾਂ, ਕਿਸਾਨ, ਨੌਜਵਾਨ ਹੋਣ ਅੱਜ ਹਰ ਖੇਤਰ ਵਿਚ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ।
ਸਾਬਕਾ ਫੌਜ ਮੁਖੀ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਨੇ ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਹੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ। ਜਿੰਨ੍ਹਾਂ ਨੇ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜ੍ਹੇ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹਨਾਂ ਦੋਹਾਂ ਪਾਰਟੀਆਂ ਨੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕੀਤਾ ਹੈ ਪਰ ਸੂਬੇ ਦੀ ਤਰੱਕੀ ਨਹੀਂ ਕਰ ਸਕੇ ਅਤੇ ਅੱਜ ਪੰਜਾਬ ਦਾ ਨੌਜਵਾਨ ਜੋ ਦੁਨੀਆਂ ਨੂੰ ਬਦਲਣ ਲਈ ਵੱਡੀ ਤਾਕਤ ਰੱਖਦਾ ਹੈ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਨੇ ਆਪਣੇ ਜਾਲ ਵਿੱਚ ਫਸਾ ਕੇ ਰੱਖਿਆਂ ਹੋਇਆ ਹੈ ਜੋ ਕਿ ਸਾਡੇ ਦੇਸ਼ ਦੀ ਬਦਕਿਸਮਤੀ ਹੈ। ਉਨ੍ਹਾਂ ਸੰਬੋਧਨ ਕਰਦੇ ਹੋਏ ਸਾਰੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੁਆਰਾ ਆਪਣੇ ਦੇਸ਼ ਅਤੇ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗ ਤੋਂ ਬੱਚਿਆਂ ਨੂੰ ਪੜ੍ਹਾਈ ਲਿਖਾਈ ਲਈ ਕਿਤਾਬਾਂ ਅਤੇ ਹੋਰ ਲੋੜੀਂਦਾ ਸਮਾਨ ਦਿੱਤਾ ਜਿਸ ਨਾਲ ਇਲਾਕੇ ਦੇ ਲੋਕਾਂ ਨੇ ਜਨਰਲ ਜੇ.ਜੇ ਸਿੰਘ ਦੀ ਸ਼ਲਾਘਾ ਕੀਤੀ।
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਦਾ ਵਿਕਾਸ ਵੱਡੇ ਪੱਧਰ `ਤੇ ਕਰਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ ਭਲਕੇ ਵੀ ਕੁੱਝ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਉਨ੍ਹਾਂ ਸਾਰੇ ਹੀ ਵਰਕਰਾਂ ਦਾ ਭਾਰੀ ਇਕੱਠ ਕਰਨ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਮਨਜੀਤ ਕੌਰ ਅਲਾਵਲਪੁਰ, ਬਾਬਾ ਜਗਤਾਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮੈਂਬਰ ਬਿੱਲਾ, ਮੈਂਬਰ ਲੱਖਾ ਸਿੰਘ, ਮੈਂਬਰ ਸੱਤਪਾਲ ਸਿੰਘ, ਸਤਿੰਦਰਪਾਲ ਸਿੰਘ ਮਲਮੋਹਰੀ, ਰੇਸ਼ਮ ਸਿੰਘ ਸੰਘਾ, ਪਿਆਰਾ ਸਿੰਘ ਦੁੱਗਲਵਾਲਾ, ਹਰਜਿੰਦਰ ਸਿੰਘ, ਜਸਪਾਲ ਸਿੰਘ ਲਾਲਪੁਰ, ਐਸ.ਸੀ ਪ੍ਰਧਾਨ ਹੀਰਾ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਦੇਊਂ, ਡੀਐਸਪੀ ਰਤਨ ਸਿੰਘ, ਪਰਮਜੀਤ ਸਿੰਘ ਮੰਡਾਲਾ, ਤਜਿੰਦਰ ਸਿੰਘ ਟੋਨੀ ਦੀਨੇਵਾਲ, ਪ੍ਰਧਾਨ ਸਰਬਜੀਤ ਸਿੰਘ ਬਾਣੀਆਂ, ਗੁਰਸਾਹਿਬ ਸਿੰਘ ਦੁਲਚੀਪੁਰ ਆਦਿ ਵਿਸ਼ੇਸ਼਼ ਤੌਰ ਤੇ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …