ਅੰਮ੍ਰਿਤਸਰ, 5 ਮਾਰਚ (ਪੰਜਾਬ ਪਸੋਟ- ਸੁਖਬੀਰ ਸਿੰਘ) – ਦੁਬਈ ‘ਚ ਆਪਣੀ ਜਾਨ ਗਵਾ ਬੈਠੀ ਜ਼ਿਲ਼੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਦੀ 25 ਸਾਲਾ ਮਨਪ੍ਰੀਤ ਕੌਰ ਪੁਤਰੀ ਕਿੱਕਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਮ੍ਰਿਤਕਾ ਮਨਪ੍ਰੀਤ ਕੌਰ ਜਿਸ ਨੇ ਐਮ.ਐਸ.ਸੀ (ਗਣਿਤ) ਦੀ ੳੁੱਚ ਡਿਗਰੀ ਪਾਸ ਕੀਤੀ ਹੋਈ ਸੀ ਅਤੇ ਉਹ ਬੀਤੀ 6 ਫਰਵਰੀ 2019 ਨੂੰ ਹੀ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਲਈ ਦੁਬਈ ਗਈ ਕਿ ਉਸ ਦੇ ਦੁਬਈ ਜਾਣ ਤੋਂ ਕੇਵਲ 10 ਦਿਨ ਬਾਅਦ ਹੀ ਭਾਵ 16 ਫਰਵਰੀ ਨੂੰ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਉਸ ਦੀ ਮੌਤ ਹੋ ਗਈ।
ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੁਬਈ ਤੋਂ ਮਨਪ੍ਰੀਤ ਕੌਰ ਦੀ ਮੌਤ ਦੇ ਦੀ ਖਬਰ ਆਈ ਤਾਂ ਉਨਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਰਾਹੀਂ ਡਾ. ਓਬਰਾਏ ਨਾਲ ਸੰਪਰਕ ਕਰਕੇ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ ਜਿਸ `ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਸਿਸ਼ਪਾਲ ਸਿੰਘ ਲਾਡੀ, ਮੰਗਦੇਵ ਸਿੰਘ ਛੀਨਾ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੀ ਸਮੇਤ ਸਰਬੱਤ ਦਾ ਭਲਾ ਟਰੱਸਟ ਵਲੋਂ ਹੁਣ ਤੱਕ ਵੱਖ ਵੱਖ ਧਰਮਾਂ ਦੇ 92 ਨੌਜੁਆਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਥੇ ਉਨਾਂ ਕਿਹਾ ਕਿ ਪਹਿਲੀ ਵਾਰ ਕਿਸੇ ਨੌਜੁਆਨ ਲੜਕੀ ਦੀ ਮ੍ਰਿਤਕ ਦੇਹ ਟਰੱਸਟ ਰਾਹੀਂ ਵਤਨ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਬਲਜੀਤ ਸਿੰਘ ਮਾਨ ਤੋਂ ਇਲਾਵਾ ਮ੍ਰਿਤਕ ਦੇਹ ਲੈਣ ਪੁੱਜੇ ਮ੍ਰਿਤਕਾ ਦੇ ਪਿਤਾ ਕਿੱਕਰ ਸਿੰਘ, ਮਾਤਾ ਹਰਜੀਤ ਕੌਰ, ਨਾਨਾ ਗੁਰਮੇਲ ਸਿੰਘ, ਮਾਮਾ ਗੁਰਮੀਤ ਸਿੰਘ, ਭਰਾ ਗੁਰਦੀਪ ਸਿੰਘ, ਨੰਬਰਦਾਰ ਗੁਰਪ੍ਰੀਤ ਸਿੰਘ ਆਦਿ ਨੇ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …