Tuesday, July 7, 2026

ਪੋਲਿੰਗ ਸਟੇਸ਼ਨਾਂ ਦੀ ਗਿਣਤੀ/ ਤਬਦੀਲੀ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਲੋਕ ਸਭਾ ਚੋਣਾਂ 2019 PUNJ0603201929 ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ, ਐਸ.ਡੀ.ਐਮ ਅੰਮ੍ਰਿਤਸਰ-1 ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਅਸ਼ੋਕ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ ਸਬੰਧਤ ਏ.ਆਰ.ਓ ਅਤੇ ਹਰਗੁਰਿੰਦਰ ਸਿੰਘ ਗਿੱਲ ਇੰਡੀਅਨ ਨੈਸ਼ਨਲ ਕਾਂਗਰਸ ਦਿਹਾਤੀ, ਪਵਨ ਖੰਨਾ ਭਾਰਤੀ ਜਨਤਾ ਪਾਰਟੀ, ਕੋਮਲ ਭਗਤ ਬਹੁਜਨ ਸਮਾਜ ਪਾਰਟੀ, ਵਿਜੈ ਕਪੂਰ ਕਮਿਊਨਿਸਟ ਪਾਰਟੀ, ਜਗਦੀਪ ਸਿੰਘ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 2028 ਪੋਲਿੰਗ ਸਟੇਸ਼ਨ ਹਨ ਅਤੇ ਹੁਣ ਸਬੰਧਤ ਏ.ਆਰ.ਓਜ਼ ਵੱਲੋਂ 5 ਪੋਲਿੰਗ ਸਟੇਸ਼ਨ ਹੋਰ ਵਧਾਉਣ ਦੀ ਤਜਵੀਜ ਪੇਸ਼ ਕੀਤੀ ਹੈ।ਉਨ੍ਹਾਂ ਦੱਸਿਆ ਕਿ ਜਿਸ  ਪੋਲਿੰਗ ਬੂਥਾਂ `ਤੇ 1200 ਤੋਂ ਵੱਧ ਵੋਟਾਂ ਹੋਣ ਤਾਂ ਇਕ ਨਵਾਂ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਜਾਵੇ।ਢਿਲੋਂ ਨੇ ਦੱਸਿਆ ਕਿ ਏ.ਆਰ.ਓਜ਼ ਵਲੋਂ ਪੋਲਿੰਗ ਸਥਾਨਾਂ ਦੀ ਬਿਲਡਿੰਗ ਬਦਲਣ ਦੀ ਵੀ ਤਜਵੀਜ਼ ਪ੍ਰਾਪਤ ਹੋਈ ਹੈ ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।
     ਡਿਪਟੀ ਕਮਿਸ਼ਨਰ ਨੇ ਸਬੰਧਤ ਏ.ਆਰ.ਓ ਨਾਲ ਪੋਲਿੰਗ ਸਥਾਨਾਂ ਨੂੰ ਬਦਲੇ ਜਾਣ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਦੱਸਿਆ ਕਿ ਕੇਵਲ ਉਨ੍ਹਾਂ ਪੋਲਿੰਗ ਬੂਥਾਂ ਨੂੰ ਹੀ ਬਦਲਿਆ ਜਾਵੇ, ਜਿੰਨਾਂ ਦੀ ਬਿਲਡਿੰਗ ਦੀ ਹਾਲਤ ਠੀਕ ਨਹੀਂ ਹੈ ਅਤੇ ਖੁਦ ਜਾ ਕੇ ਉਨ੍ਹਾਂ ਬੂਥਾਂ ਦੀ ਸਥਿਤੀ ਦੀ ਵੈਰੀਫਿਕੇਸ਼ਨ ਕੀਤੀ ਜਾਵੇ।ਢਿਲੋਂ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਬੀ.ਐਲ.ਓ ਨਾਲ ਆਪਣਾ ਪੋਲਿੰਗ ਬੂਥ ਏਜੰਟ ਤਾਇਨਾਤ ਕਰਨ ਤਾਂ ਜੋ ਲੋਕਾਂ ਨੁੂੰ ਸਹੀ ਬੂਥਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply