ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਂਸ਼ਿਵਰਾਤਰੀ ਮੌਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਿਵਾਲਾ ਗੰਗਾ ਰਾਮ ਮੰਦਿਰ ਬਾਜ਼ਾਰ
ਸਿਰਕੀ ਬੰਦਾ ਵਿਖੇ ਮੱਥਾ ਟੇਕਿਆ ਅਤੇ ਸ਼ਹਿਰ ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ।ਸੋਨੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਧਾਰਮਿਕ ਤਿਓਹਾਰ ਮਨਾਉਣੇ ਚਾਹੀਦੇ ਹਨ ਜਿਸ ਨਾਲ ਸਮਾਜ ਵਿੱਚ ਏਕਤਾ ਦਾ ਪ੍ਰਸਾਰ ਹੁੰਦਾ ਹੈ।
ਸੋਨੀ ਨੇ ਦੱਸਿਆ ਕਿ ਸ਼ਿਵਾਲਾ ਗੰਗਾ ਰਾਮ ਮੰਦਿਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਜਾਂਦੇ ਹਨ।ਇਸ ਮੰਦਿਰ ਵੱਲੋਂ ਇਕ ਚੈਰੀਟੇਬਲ ਹਸਪਤਾਲ ਵੀ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਗਰੀਬ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।ਸੋਨੀ ਨੇ ਚੈਰੀਟੇਬਲ ਹਸਪਤਾਲ ਦੇ ਨਿਰਮਾਣ ਲਈ 10 ਲੱਖ ਰੁਪਏ ਦਾ ਚੈਕ ਵੀ ਮੰਦਿਰ ਕਮੇਟੀ ਨੂੰ ਦਿੱਤਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਮਹੇਸ਼ ਖੰਨਾ, ਇੰਦਰ ਖੰਨਾ, ਰਾਜੀਵ ਸੋਨੀ, ਅਰੁਣ ਕਪੂਰ, ਅਤੁਲ ਜੇਤਲੀ, ਮੰਦਿਰ ਦੇ ਪ੍ਰਧਾਨ ਵਿਸ਼ਵਾ ਨਾਥ ਕੱਕੜ, ਦੀਨ ਦਿਆਲ, ਕਮਲ ਨਈਅਰ, ਅਮਿਤ ਮਹਿਰਾ, ਵਿਕਰਮ ਕਪੂਰ, ਵਿਪਨ ਰਾਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ …
Punjab Post Daily Online Newspaper & Print Media