ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ਪਰਮਜੀਤ ਸਿੰਘ ਬੱਤਰਾ ਦੀ ਰਹਿਨੁਮਾਈ ਹੇਠ ਲੰਗਰ ਦਾ ਆਯੋਜਨ
ਹਾਈਡ ਮਾਰਕੀਟ ਵਿਖੇ ਕੀਤਾ ਗਿਆ।ਇਸ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪਹੁੰਚੇ।ਸੋਨੀ ਨੇ ਸੰਗਤ ਵਿੱਚ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਨੇ ਲੰਗਰ ਦੀ ਪ੍ਰਥਾ ਚਲਾਈ ਸੀ।ਉਨ੍ਹਾਂ ਕਿਹਾ ਕਿ ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਸਭ ਲਈ ਬਰਾਬਰਤਾ ਦਾ ਸੰਦੇਸ਼ ਹੈ।
ਇਸ ਉਪਰੰਤ ਸੋਨੀ ਨੇ ਸ਼ਹਿਰ ਦੇ ਹੋਰ ਹਿੱਸਿਆਂ ਬੇਰੀ ਗੇਟ, ਗੇਟ ਹਕੀਮਾਂ, ਝਬਾਲ ਰੋਡ, ਰੂਪ ਨਗਰ, ਸ੍ਰੀ ਕ੍ਰਿਸ਼ਨਾ ਮੰਦਿਰ, ਪੁਰਾਣਾ ਸ਼ਿਵਾਲਾ ਰਾਣੀ ਕਾ ਬਾਗ ਵਿਖੇ ਪਹੁੰਚ ਕੇ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਵਾਈ।ਹਰ ਲੰਗਰ ਕਮੇਟੀ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।ਉਨ੍ਹਾਂ ਦੇ ਨਾਲ ਜੁਗਲ ਕਿਸ਼ੋਰ ਸ਼ਰਮਾ, ਅਸ਼ਵਨੀ ਕੁਮਾਰ ਪੱਪੂ, ਵਿਕਾਸ ਸੋਨੀ ਕੌਂਸਲਰ, ਪਰਮਜੀਤ ਸਿੰਘ ਚੋਪੜਾ, ਮਹੇਸ਼ ਖੰਨਾ ਕੌਂਸਲਰ, ਗੁਰਪ੍ਰਤਾਪ ਸਿੰਘ ਹੈਪੀ, ਵਰਦਾਨ ਭਗਤ, ਰਾਜੂ ਕਿੰਗ, ਵਿੱਕੀ ਦੱਤਾ, ਸੁਨੀਲ ਕੁਮਾਰ ਕਾਉਂਟੀ, ਕਪਿਲ ਮਹਾਜਨ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media