Saturday, March 7, 2026

ਬਾਦਲ ਨੇ ਪੰਜ ਵਾਰ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਨਾਲ ਕੀਤਾ ਖਿਲਵਾੜ – ਬ੍ਰਹਮਪੁਰਾ

50 ਲੱਖ ਦੀ ਲਾਗਤ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ PUNJ0603201903ਆਪਣੇ ਐਮ.ਪੀ ਲੈਡ ਫੰਡ ਵਿਚੋਂ ਲੋਕ ਸਭਾ ਹਲਕਾ ਖਡੂਰ ਦਾ ਵਿਕਾਸ ਵੱਡੇ ਪੈਮਾਨੇ ਤੇ ਕਰਾਇਆ ਜਾ ਰਿਹਾ ਹੈ।ਇਥੇ ਤਰਨ ਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਤੇ ਪਿੰਡ ਵੇਈਂ ਪੂਈਂ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ 2 ਨਵੀਆਂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਪਹਿਲੇ ਭਾਰਤੀ ਸਿੱਖ ਸਾਬਕਾ ਫੌਜ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਸਮਰਥਕ ਭਾਰੀ ਇਕੱਠ ਵਿੱਚ ਮੋਜੂਦ ਸਨ।
ਸਮਰਥਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਭਗੋੜਾ ਕਰਾਰ ਦਿੱਤਾ।ਕਾਂਗਰਸ ਸਰਕਾਰ ਨੂੰ ਹੋਂਦ ਵਿਚ ਆਏ ਲੰਮਾ ਸਮਾਂ ਚੁੱਕਾ ਹੈ, ਪਰ ਇਹ ਸਰਕਾਰ ਸੂਬੇ ਵਿਚ ਵਿਕਾਸ ਨੂੰ ਅੱਖੋਂ ਪਰੋਖੇ ਕਰ ਚੁੱਕੀ ਹੈ ਜਿਸ ਤੋਂ ਲੋਕਾਂ ਦਾ ਇਸ ਭਗੋੜੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।ਇਸ ਸਰਕਾਰ ਦੇ ਵਿਧਾਇਕ ਵੀ ਭਗੋੜੇ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਲਕੇ ਦੇ ਵਿਕਾਸ ਅਤੇ ਲੋਕ ਮਸਲਿਆਂ ਦੀ ਕੋਈ ਪ੍ਰਵਾਹ ਨਹੀਂ ਹੈ, ਜੋ ਕਿ ਬਹੁਤ ਦੁੱਖ ਅਤੇ ਅਫ਼ਸੋਸ ਦੀ ਗੱਲ ਹੈ।
ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੰਮਾ ਸਮਾਂ ਰਾਜ ਕਰਨ ਵਾਲੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਪੰਥ ਅਤੇ ਕੌਮ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿੰਨਾਂ ਪਖੰਡੀ ਸਾਧ ਰਾਮ ਰਹੀਮ ਨੂੰ ਆਪਣੀ ਚੰਦ ਵੋਟਾਂ ਤੇ ਖ਼ਾਤਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਤੋਂ ਜਬਰਨ ਮਾਫ਼ੀ ਦੁਆਈਂ।ਜਿਸ ਨਾਲ ਸਿੱਖਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਹੁਣ ਸਮਾਂ ਆ ਚੁੱਕਾ ਹੈ ਕਿ ਬਾਦਲਾਂ ਨੂੰ ਆਗਾਮੀ ਲੋਕ ਸਭਾ ਅਤੇ ਸ਼਼੍ਰੋਮਣੀ ਕਮੇਟੀ ਦੀਆਂ ਚੋਣਾਂ `ਚ ਬਾਹਰ ਦਾ ਰਸਤਾ ਵਿਖਾਇਆ ਜਾਵੇ।
ਇਸ ਇਕੱਠ ਨੂੰ ਜਨਰਲ ਜੋਗਿੰਦਰ ਜਸਵੰਤ ਸਿੰਘ ਨੇ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਬਾਦਲ ਪਰਿਵਾਰ ਅਤੇ ਕੈਪਟਨ ਸਰਕਾਰ ਦਾ ਬਾਈਕਾਟ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਦੇ ਨੌਜਵਾਨਾਂ ਨੂੰ ਬੇਰੋਜ਼ਗਾਰ ਵੇਖ ਕੇ ਬਹੁਤ ਦੁੱਖ ਹੁੰਦਾ ਹੈ।ਲੰਮਾ ਸਮਾਂ ਰਾਜ ਕਰਨ ਵਾਲੀ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿਰਫ਼ ਨਸ਼ਿਆਂ ਦੀ ਹੀ ਸੁਗਾਤ ਦਿੱਤੀ ਜੋ ਕਾਂਗਰਸ ਅਤੇ ਬਾਦਲ ਪਰਿਵਾਰ ਲਈ ਸ਼ਰਮ ਵਾਲੀ ਗੱਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂ ਪੂਈਂ, ਸਤਨਾਮ ਸਿੰਘ ਚੋਹਲਾ ਸਾਹਿਬ, ਮਾਸਟਰ ਬਲਬੀਰ ਸਿੰਘ ਚੰਬਾ, ਮਾਸਟਰ ਗੁਰਨਾਮ ਸਿੰਘ ਧੁੰਨ, ਕਸ਼ਮੀਰ ਸਿੰਘ ਕੰਬੋ, ਗੁਰਮੀਤ ਸਿੰਘ ਰਾਣਵਲਾਹ, ਕੁਲਦੀਪ ਸਿੰਘ ਰਾਣੀਵਲਾਹ, ਗੁਰਸਾਹਿਬ ਸਿੰਘ, ਦਿਲਬਾਗ ਸਿੰਘ, ਮਨਜਿੰਦਰ ਸਿੰਘ ਮਿੰਟੂ, ਡਾ. ਜਤਿੰਦਰ ਸਿੰਘ ਲਾਟੀ, ਦਲਬੀਰ ਸਿੰਘ, ਪ੍ਰਧਾਨ ਸਾਧਾ ਸਿੰਘ, ਗੁਰਦਿਆਲ ਸਿੰਘ ਸੈਕਟਰੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply