ਲੁਧਿਆਣਾ, 6 ਮਾਰਚ (ਪੰਜਾਬ ਪੋਸਟ – ਬੁਢੇਵਾਲ) – ਵੱਖ-ਵੱਖ ਮਹਿਕਮਿਆ ਵਿੱਚ ਬਤੌਰ ਠੇਕੇਦਾਰੀ ਸਿਸਟਮ ਰਾਹੀ ਆਪਣੀਆਂ ਸੇਵਾਵਾਂ ਦੇ ਰਹੇ ਮੁਲਾਜਮਾਂ ਨੂੰ
ਆਪਣੇ ਆਪਣੇ ਸਬੰਧਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ਸ਼ੀਲ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ 8 ਮਾਰਚ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਵੇਗੀ।ਇਹ ਜਾਣਕਾਰੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਰੇਸ਼ਮ ਗਿੱਲ, ਕੁਲਦੀਪ ਸਿੰਘ ਬੁੱਢੇਵਾਲ,ਬਲਿਹਾਰ ਸਿੰਘ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪਨੂੰ, ਸ਼ੇਰ ਸਿੰਘ ਖੰਨਾ, ਜਗਜੀਤ ਸਿੰਘ, ਵਰਿੰਦਰ ਸਿੰਘ ਬਠਿੰਡਾ, ਜਸਪ੍ਰੀਤ ਸਿੰਘ ਗਗਨ, ਕਿਰਨ ਚੋਪੜਾ, ਵੀਰਪਾਲ ਕੌਰ ਸਿਧਾਨਾ ਨੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਮੋਰਚੇ ਦੀ ਇਸ ਮੀਟਿੰਗ ਵਿੱਚ ਸਰਕਾਰ ਦੇ ਠੇਕਾ ਮੁਲਾਜਮਾਂ ਦੇ ਖਿਲਾਫ ਅਪਣਾਈਆਂ ਜਾ ਰਹੀਆਂ ਨੀਤੀਆਂ ਦੇ ਖਿਲਾਫ ਸੰਘਰਸ਼ ਸ਼ੁਰੂ ਕਰਨ ਅਤੇ ਮੁਲਾਜਮ ਭਲਾਈ ਐਕਟ 2016 ਨੂੰ ਲਾਗੂ ਕਰਵਾਉਣ, ਇਸ ਐਕਟ ਵਿਚੋਂ ਰਹਿੰਦੀਆਂ ਕੈਟਾਗਿਰੀਆਂ ਨੂੰ ਸ਼ਾਮਿਲ ਕਰਵਾਉਣ ਆਦਿ ਸਮੇਤ ਹੋਰਨਾਂ ਮੰਗਾਂ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।ਉਨ੍ਹਾਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਤੇ ਮੋਰਚੇ ਤੋਂ ਬਾਹਰ ਰਹਿੰਦੀਆਂ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰਾਂ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਉਕਤ ਮੀਟਿੰਗ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media