ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ
ਯਾਤਰਾ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ, ਰਾਏਕੋਟ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ (ਲੁਧਿਆਣਾ) ਲਈ ਰਵਾਨਾ ਹੋਈ।ਇਹ ਯਾਤਰਾ ਝੋਰਵਾ, ਲੰਮਾ, ਮਾਣੂੰਕੇ ਦੇਹੜਕਾ, ਡੱਲਾ, ਕਾਉਂਕੇ ਕਲਾਂ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਲੁਧਿਆਣਾ ਵਿਖੇ ਪੁੱਜੇਗੀ।ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਗ੍ਰੰਥੀ ਗਿਆਨੀ ਹਰਦੀਪ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗਿਆਨੀ ਜਰਨੈਲ ਸਿੰਘ ਨੇ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਟਾਹਲੀਆਣਾ ਰਾਏਕੋਟ ਦੇ ਮੈਨੇਜਰ ਸ. ਕੰਵਲਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ।
ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਇੰਚਾਰਜ ਯਾਤਰਾ ਵਿਭਾਗ ਬਲਵਿੰਦਰ ਸਿੰਘ ਖੈਰਾਬਾਦ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲੁਧਿਆਣਾ ਦੇ ਮੈਨੇਜਰ ਕੰਵਲਜੀਤ ਸਿੰਘ, ਮੀਤ ਮੈਨੇਜਰ ਪ੍ਰਮਿੰਦਰ ਸਿੰਘ ਗੁਰਦੁਆਰਾ ਨਾਢਾ ਸਾਹਿਬ, ਹਰਦੀਪ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ, ਗੁ: ਇੰਸਪੈਕਟਰ ਦਰਸ਼ਨ ਸਿੰਘ ਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media