Friday, November 22, 2024

ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਵੰਡੇ 40 ਸਾਈਕਲ – ਵਿਕਾਸ ਸੋਨੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੂਰੇ ਪੰਜਾਬ ਵਿੱਚ +1 ਅਤੇ +2 ਵਿੱਚ ਪੜ੍ਹਦੀਆਂ PUNJ0603201915ਲੜਕੀਆਂ ਨੂੰ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ।ਕੌਂਸਲਰ ਵਿਕਾਸ ਸੋਨੀ ਵੱਲੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟਾ ਕਟੜਾ ਵਿਖੇ 40 ਸਾਈਕਲਾਂ ਦੀ ਵੰਡ ਕੀਤੀ।
     ਸੋਨੀ ਨੇ ਦੱਸਿਆ ਕਿ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮਿ੍ਰਤਸਰ ਜਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ +1 ਅਤੇ +2 ਦੀਆਂ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਦੇਣ ਦਾ ਮੁੱਖ ਉਦੇਸ਼ ਉਚੇਰੀ ਵਿਦਿਆ ਪ੍ਰਤੀ ਆਕਰਸ਼ਿਤ ਕਰਨਾ ਹੈ।ਸੋਨੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਦਾ ਪੜਣਾ ਬਹੁਤ ਜਰੂਰੀ ਹੈ ਤਾਂ ਜੋ ਅੱਗੇ ਜਾ ਕੇ ਉਹ ਆਪਣੇ ਪੈਰਾਂ ਖੁਦ ਖੜੀਆਂ ਹੋ ਸਕਣ।ਉਨ੍ਹਾਂ ਦੱਸਿਆ ਕਿ ਜੇਕਰ ਲੜਕੀ ਪੜ੍ਹ ਲਿਖ ਜਾਵੇ ਤਾਂ ਆਪਣੇ ਪਰਿਵਾਰ ਅਤੇ ਸਮਾਜ ਨੂੰ ਚੰਗੀ ਤਰ੍ਹਾਂ ਸਿਖਿਅਤ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਪ੍ਰਿੰਸੀਪਲ  ਅਮਰਪਾਲੀ, ਪ੍ਰਿੰਸੀਪਲ ਜੀਵਨ ਜੋਤੀ, ਮਹੇਸ਼ ਖੰਨਾ ਕੌਂਸਲਰ, ਗੁਰਦੇਵ ਦਾਰਾ, ਵਿਸ਼ੂ ਅਰੋੜਾ, ਰਿੱਕੀ ਦੱਤਾ, ਵਿਜੈ ਸੂਰੀ, ਅਰੁਣ ਖੰਨਾ, ਪ੍ਰੇਮ ਸਿੰਘ, ਸਾਰਾਂਸ਼ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥਣਾਂ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply