ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਡਾਇਰੈਕਟਰ
ਡੈਂਟਲ ਡਾ. ਸ਼ਰਨਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਾਰੇ ਡੈਂਟਲ ਡਾਕਟਰਾਂ ਦੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਾ. ਸਿੱਧੂ ਵਲੋ ਜਿਲੇ ਦੇ ਡੈਂਟਲ ਡਾਕਟਰਾਂ ਨੂੰ ਤੰਦਰੁਸਤ ਪੰਜਾਬ ਮੁਹਿੰਮ ਦੌਰਾਨ ਵੱਧ ਤੋ ਵੱਧ ਸੇਵਾਵਾ ਦੇਣ ਦੀ ਹਿਦਾਇਤ ਕੀਤੀ ਅਤੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਜਾਗਰੂਕਤਾ ਕੈਂਪ ਲਾਗਉਣ ਲਈ ਕਿਹਾ ਗਿਆ। ਇਸ ਮੀਟਿੰਗ ਵਿਚ ਜਿਲਾ ਪ੍ਰਸ਼ਾਸ਼ਨ ਵਲੋਂ ਸਨਮਾਨਤ ਡਾ. ਸਿਮਰਨਜੀਤ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਬਾਕੀ ਦੇ ਡੇਂਟਲ ਡਾਕਟਰਾਂ ਨੂੰ ਵੀ ਇਸ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਦੋਰਾਨ ਡਾ. ਸੁਖਦੇਵ ਸਿੰਘ, ਡਾ. ਸੁਨੀਤਾ, ਡਾ. ਸਾਰਿਕਾ, ਡਾ. ਜੈਸਮੀਨ, ਡਾ. ਪਰਮਿੰਦਰ, ਡਾ. ਸੋਰਵ, ਡਾ. ਸਾਹਿਲ, ਡਾ. ਰਵਿੰਦਰ ਅਤੇ ਮੈਡਮ ਸੁਮਨ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media