ਸੰਦੌੜ, 7 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਉਘੇ ਸਮਾਜੇਸਵੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚਲ ਰਹੀ ਸੰਸਥਾ ਸਰਬੱਤ ਦਾ
ਭਲਾ ਚੈਰੀਟੇਬਲ ਟਰੱਸਟ ਵੱਲੋਂ ਦਸਮੇਸ਼ ਸਪੋਰਟਸ ਐਂਡ ਵੈਲਫੇਅਰ ਕਲੱਬ ਅਤੇ ਯੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਸੰਦੌੜ ਦੇ ਸਹਿਯੋਗ ਦੇ ਨਾਲ 17 ਮਾਰਚ ਦਿਨ ਐਵਤਾਰ ਨੂੰ ਗੁਰਦੁਆਰਾ ਸਿੰਘ ਸਭਾ ਸੰਦੌੜ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ।ਕਲੱਬ ਦੇ ਚੇਅਰਮੈਨ ਕੁਲਬੀਰ ਸਿੰਘ ਰਿੰਕਾ ਅਤੇ ਟਰੱਸਟ ਦੇ ਮੈਂਬਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਏਕਜੋਤ ਹਸਪਤਾਲ ਗਰੁੱਪ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜਾਂ ਦੇ ਮੁਫਤ ਲੈਂਜ ਵੀ ਪਾਏ ਜਾਣਗੇ।ਕੈਂਪ ਦੌਰਾਨ ਡਾ. ਐਸ.ਪੀ ਸਿੰਘ ਓਬਰਾਏ ਅਤੇ ਸੇਵਾਮੁਕਤ ਆਈ.ਏ.ਐਸ ਜੀ.ਕੇ ਸਿੰਘ ਧਾਲੀਵਾਲ ਵੀ ਉਚੇਚੇ ਤੌਰ ‘ਤੇ ਸਿਰਕਤ ਕਰਨਗੇ। ਕੈਂਪ ਦਾ ਪੋਸਟਰ ਵੀ ਰਲੀਜ਼ ਕੀਤਾ ਗਿਆ।
ਇਸ ਮੌਕੇ ਵੈਦ ਨਰਿੰਦਰ ਸਿੰਘ ਦੁਲਮਾਂ, ਜਸਵੀਰ ਸਿੰਘ, ਚਮਕੌਰ ਸਿੰਘ ਫੌਜੀ, ਦਲਜੀਤ ਸਿੰਘ, ਸੁਰਜੀਤ ਸਿੰਘ ਸਾਹੀ, ਪਲਵਿੰਦਰ ਸਿੰਘ ਲਾਲੀ, ਜਸਪਾਲ ਸਿੰਘ ਸੋਨੀ, ਹਰਮਨ ਕਹਿਲ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media