ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ ਸਾਰੇ ਮਾਲਾਂ ਵਿੱਚ ਸਵੀਮ ਮੁਹਿੰਮ
ਤਹਿਤ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਸਹੀ ਹੱਕ ਇਸਤੇਮਾਲ ਕਰਨ, ਈ.ਵੀ.ਐਮ ਮਸ਼ੀਨਾਂ ਦੀ ਜਾਣਕਾਰੀ ਦੇਣ ਲਈ ਸੈਲੀਬਰੇਸ਼ਨ ਮਾਲ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸੈਲੀਬਰੇਸ਼ਨ ਮਾਲ ਵਿਖੇ ਇਕ ਰਜਿਸਟਰੇਸ਼ਨ ਕੈਂਪ ਵੀ ਲਗਾਇਆ ਗਿਆ ਅਤੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਜਿਲ੍ਹਾ ਪ੍ਰਸਾਸ਼ਨ ਵੱਲੋਂ ਸਵੀਮ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਵੋਟਰਾਂ ਨੂੰ ਈ:ਵੀ:ਐਮ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।ਇਸ ਮੌਕੇ ਵਿਧਾਨ ਸਭਾ ਹਲਕਾ 18 ਅੰਮ੍ਰਿਤਸਰ ਉਤਰੀ ਦੇ ਇੰਚਾਰਜ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਲਾਂ ਵਿੱਚ ਸਵੀਪ ਮੁਹਿੰਮ ਤਹਿਤ ਕੈਂਪ ਲਗਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਬਾਰੇ ਜਾਗਰੂਕ ਕਰਨਾ ਹੈ ਅਤੇ 18 ਸਾਲ ਵੱਧ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਾ ਹੈ। ਇਸ ਮੌਕੇ ਚੋਣ ਕਾਨੁੂੰਗੋ ਸੌਰਵ ਖੋਸਲਾ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਸੰਗੀਤ ਥੈਰੇਪੀ ਅਤੇ ਕੈਂਸਰ ਰੇਡੀਏਸ਼ਨ ‘ਤੇ ਲੈਕਚਰ ਕਰਵਾਇਆ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੂਰਮਣੀਆਂ)¸- ਖ਼ਾਲਸਾ ਕਾਲਜ ਦੇ ਸੰਗੀਤ ਵਿਭਾਗ ਵੱਲੋਂ ‘ਕੈਂਸਰ ਰੇਡੀਏਸ਼ਨ ‘ਤੇ …
Punjab Post Daily Online Newspaper & Print Media