Monday, July 27, 2026

ਮਾਈ ਭਾਗੋ ਸਕੂਲ ਤਹਿਤ ਸਕੂਲ ਛੱਜਲਵੱਡੀ ਵਿਖੇ ਸਾਈਕਲ ਵੰਡੇ

ਜੰਡਿਆਲਾ ਗੁਰੂ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਈ ਭਾਗੋ ਸਕੀਮ ਤਹਿਤ ਸ਼ਹੀਦ ਮਨਦੀਪ PUNJ0703201909ਸਿੰਘ ਸ.ਸ.ਸ ਸਕੂਲ ਛੱਜਲਵੱਡੀ ਵਿਖੇ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ 35 ਸਾਇਕਲ ਵੰਡੇ ਸਾਇਕਲ ਵੰਡੇ ਗਏ।ਸਮਾਗਮ `ਚ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵਿਸ਼ੇਸ਼ ਤੌਰ ’ਤੇ ਪੁਜੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਕਦਾ ਸੂਬਾ ਪੂਰੀ ਤਰ੍ਹਾਂ ਖੁਸ਼ਹਾਲ ਹੈ ਤੇ ਕਾਂਗਰਸ ਨੇ ਹੀ ਸੂਬੇ ਅੰਦਰ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦੇ ਕੇ ਨਿਵਾਜਿਆ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੁਲਵੰਤ ਸਿੰਘ, ਲੈਕਰਰਾਰ ਹਰਦੀਪ ਸਿੰਘ, ਮਨਦੀਪ ਸਿੰਘ ਅਤੇ ਸਮੂਹ ਮੈਂਬਰ ਪੰਚਾਇਤ ਹਾਜਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply