
ਫਾਜਿਲਕਾ, 8 ਸਿਤੰਬਰ (ਵਿਨੀਤ ਅਰੋੜਾ / ਸ਼ਾਇਨ ਕੁੱਕੜ) – ਚੰਡੀਗੜ੍ਹ ਦੇ ਕਾਲਜਾਂ ਵਿਚ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਦੀ ਸ਼ਾਨਦਾਰ ਜਿੱਤ ਤੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਿਦਿਆਰਥੀ ਆਗੂਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ।ਸਾਬਕਾ ਬਲਾਕ ਸਮੰਤੀ ਮੈਂਬਰ ਸਾਹਬ ਸਿੰਘ ਗਿੱਲ ਦੀ ਅਗਵਾਈ ਵਿਚ ਸੀਨੀਅਰ ਕਾਂਗਰਸੀਆਂ ਨੇ ਯੂਥ ਕਾਂਗਰਸੀ ਆਗੂ ਗੋਲਡੀ ਕੰਬੋਜ ਅਤੇ ਵਿਦਿਆਰਥੀ ਆਗੂ ਰੂਬੀ ਗਿੱਲ ਨੂੰ ਇਸ ਜਿੱਤ ਲਈ ਮੁਬਾਰਕਬਾਦ ਦਿੱਤੀ ਅਤੇ ਪਜੰਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਦਿੱਲੀ ਯੂਨੀਵਰਸਿਟੀ ਚੋਣਾਂ ਵਿਚ ਐਨਐਸਯੂਆਈ ਦੀ ਜਿੱਤ ਦਾ ਦਾਅਵਾ ਕੀਤਾ। ਇਸ ਮੌਕੇ ਕਾਂਗਰਸੀ ਆਗੂ ਸਤਨਾਮ ਸਿੰਘ ਗਿੱਲ, ਵਿਦਿਆਰਥੀ ਆਗੂ ਰਾਣਾ ਸੰਧੂ, ਗੋਪੀ ਭੰਗੂ, ਵਿਕਰਮ, ਰਾਜ ਧਾਲੀਵਾਲ, ਸੁਖਦੇਵ, ਗੋਪੀ ਸੰਧੂ, ਅਮ੍ਰਿਤ, ਰਾਜਾ ਅਤੇ ਹੈਪੀ ਆਦਿ ਵੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media