Thursday, May 7, 2026

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਵਿਚਾਰੇ ਕਈ ਪੰਥਕ ਮੁੱਦੇ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਚੋਣ ਲਈ ਕਮੇਟੀ ਦਾ ਗਠਨ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਖ-ਵੱਖ ਪੰਥਕ ਮੁੱਦੇ ਵਿਚਾਰੇ Akal Takhat1ਗਏ।ਇਸ ਇਕੱਰਤਰਤਾ ਬਾਰੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਹਿਲੇ ਮਤੇ `ਚ ਪਿਛਲੀ ਦਿਨੀਂ ਹੁਸ਼ਿਆਰਪੁਰ ਵਿਖੇ ਤਿੰਨ ਨੌਜਵਾਨਾਂ ਅਰਵਿੰਦਰ ਸਿੰਘ, ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਸਿਰਫ ਧਾਰਮਿਕ ਸਾਹਿਤ ਰੱਖਣ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕਰ ਦਿੱਤੀ ਗਈ, ਇਸ ਕਾਰਵਾਈ ’ਤੇ ਅਫਸੋਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੌਜਵਾਨਾਂ ਦੀ ਕਾਨੂੰਨੀ ਅਤੇ ਆਰਥਿਕ ਸਹਾਇਤਾ ਕੀਤੀ ਜਾਵੇ।
ਦੂਜੇ ਮਤੇ `ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇੱਕਠਿਆਂ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਕ ਸਟੇਜ਼ `ਤੇ ਗੁਰਮਤਿ ਸਮਾਗਮ ਕਰਨ ਦੇ ਯਤਨ ਕੀਤੇ ਜਾਣ।
ਤੀਜੇ ਮਤੇ `ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਪੁੱਜੀ ਬੇਨਤੀ ਦੇ ਅਧਾਰ ’ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਚੋਣ ਕਰਨ ਲਈ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਪ੍ਰਧਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਪ੍ਰਬੰਧਕੀ ਬੋਰਡ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਤੇ ਇਕਬਾਲ ਸਿੰਘ ਮੈਂਬਰ ਤਖ਼ਤ ਸੱਚਖੰਡ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ `ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਦੇ ਕੋਆਰਡੀਨੇਟਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਮੈਂਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਹੋਣਗੇ।ਇਹ ਕਮੇਟੀ ਸਿੱਖ ਸੰਪ੍ਰਦਾਵਾਂ ਅਤੇ ਸਿੱਖ ਜਥੇਬੰਦੀਆਂ ਦੀ ਰਾਏ ਲੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਯਾਦਾ ਅਨੁਸਾਰ ਸੇਵਾ ਸੰਭਾਲ ਕਰਨ ਦੀ ਯੋਗਤਾ ਰੱਖਣ ਵਾਲੇ ਕੋਈ ਦੋ ਗੁਰਸਿੱਖਾਂ ਦੀ ਚੋਣ ਕਰਕੇ ਉਨ੍ਹਾਂ ਦੇ ਨਾਮ ਤਜਵੀਜ਼ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਭੇਜੇਗੀ ਤਾਂ ਜੋ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮਰਿਯਾਦਾ ਅਨੁਸਾਰ ਸੇਵਾ ਸੰਭਾਲ ਹੋ ਸਕੇ।
ਚੌਥੇ ਮਤੇ `ਚ ਗਿਆਨੀ ਇਕਬਾਲ ਸਿੰਘ ਉਪਰ ਲੱਗੇ ਦੋਸ਼ਾਂ ਦੀ ਪੜਤਾਲ ਲਈ ਜੋ ਸਬ-ਕਮੇਟੀ ਨਿਯਤ ਕੀਤੀ ਗਈ ਸੀ, ਉਸ ਨੂੰ ਮੁੜ ਆਦੇਸ਼ ਕੀਤਾ ਜਾਂਦਾ ਹੈ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਕਰੇ।
ਪੰਜਵੇਂ ਮਤੇ `ਚ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਹੈ।ਜੋ ਹਰ ਸਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਖਾਸ ਕਰਕੇ ਸਿੱਖ ਭਾਈਚਾਰਾ ਇਸ ਦਿਨ ਨੂੰ ਉਤਸ਼ਾਹ ਨਾਲ ਮਨਾਵੇ।ਸੰਗਤਾਂ ਇਹ ਦਿਹਾੜਾ ਕੇਵਲ ਰੁੱਖ ਲਗਾ ਕੇ ਹੀ ਨਹੀਂ ਸਗੋਂ ਘਰ, ਪਿੰਡ, ਮੁਹੱਲਾ, ਸ਼ਹਿਰ ਦੀ ਸਫਾਈ ਵਿਚ ਯੋਗਦਾਨ ਪਾਉਣ।ਅੱਜ ਲੋੜ ਹੈ ਇਕੱਠਿਆਂ ਮਿਲ ਬੈਠ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਨੂੰ ਆਪਣੇ ਨਿਜੀ ਜੀਵਨ ਵਿਚ ਢਾਲਣ ਦੀ, ਬਾਣੀ ਅਤੇ ਬਾਣੇ ਨਾਲ ਜੁੜਨ ਦੀ, ਜਿਸ ਨਾਲ ਪੰਥ ਦੀ ਚੜ੍ਹਦੀ ਕਾਲ ਹੋਵੇ।ਇਸ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ੍ਹ ਬਠਿੰਡਾ ਵਿਖੇ ਉਚਤਮ ਕਿਸਮ ਦੇ 200 ਅੰਬਾਂ ਦੇ ਬੂਟੇ ਲਗਾਏ ਜਾ ਰਹੇ ਹਨ।
ਛੇਵੇਂ ਮਤੇ `ਚ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਜ਼ਿਲ੍ਹਾ ਜਲੰਧਰ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ, ਜ਼ਿਲ੍ਹਾ ਜਲੰਧਰ ਵਿਖੇ ਕਾਰਜਸ਼ੀਲ ਰਹਿ ਕੇ ਪਹਿਲਾ ਵਾਂਗ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।ਜਿਹੜੀ ਵੀ ਧਿਰ ਹਉਮੈ ਗ੍ਰਸਤ ਇਸ ਆਦੇਸ਼ ਨੂੰ ਅਪ੍ਰਵਾਨ ਕਰੇਗੀ ਉਸ ਉਪਰ ਮਰਿਯਾਦਾ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।
ਸਤਵੇਂ ਮਤੇ `ਚ ਕਿਹਾ ਗਿਆ ਕਿ ਪੱਡਲ ਮੰਡੀ ਹਿਮਾਚਲ ਪ੍ਰਦੇਸ਼ ਵਿੱਚ ਕੁੱਝ ਗੈਰ ਸਿੱਖਾਂ ਨੇ ਇਤਿਹਾਸਕ ਗੁਰਦੁਆਰੇ ’ਤੇ ਕਬਜਾ ਕਰਕੇ ਕੁੱਝ ਸਿੱਖਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਹੈ।ਸ਼੍ਰੋਮਣੀ ਗੁਰੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਕਬਜਾ ਤੁਰੰਤ ਛੁਡਾਇਆ ਜਾਵੇ ਅਤੇ ਕਾਬਜ ਧਿਰ ਨੂੰ ਪੁੱਛਿਆ ਜਾਵੇ ਕਿ ਉਹਨਾਂ ਨੇ ਕਿਸ ਅਧਿਕਾਰ ਨਾਲ ਕੁਝ ਸਿੱਖਾਂ ਦਾ ਸਮਾਜਿਕ ਬਾਈਕਾਟ ਕੀਤਾ ਅਤੇ ਕਬਜਾ ਕਰਨ ਪਿੱਛੇ ਮਕਸਦ ਕੀ ਹੈ।
 

Check Also

ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …

Leave a Reply