ਸਮਰਾਲਾ, 9 ਮਾਰਚ (ਪੰਜਾਬ ਪੋਸਟ – ਇੰਦਰਜੀਤ ਸਿੰਘ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਬਾਬਾ ਹਰਜਿੰਦਰ ਸਿੰਘ ਨਾਨਕਸਰ ਕਲੇਰਾਂ ਵਾਲੇ ਬੌਂਦਲ ਠਾਠ ਗੁਰਦੁਆਰਾ ਵੱਲੋਂ ਪ੍ਰਾਇਮਰੀ ਸਕੂਲ ਵਿੱਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਦਾਨ ਕੀਤੇ।ਬਾਬਾ ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ `ਚ ਕਿਹਾ ਕਿ ਇਹ ਬੈਗ ਨਵੇਂ ਦਾਖਲ ਹੋ ਰਹੇ ਅਤੇ ਪੁਰਾਣੇ ਪੜ੍ਹ ਰਹੇ ਲੋੜਵੰਦ ਵਿਦਿਆਰਥੀਆਂ ਲਈ ਇੱਕ ਵੱਡੀ ਸਹਾਇਤਾ ਹੋਵੇਗੀ ਕਿਉਂਕਿ ਦਾਖਲੇ ਸਮੇਂ ਗਰੀਬ ਮਾਪਿਆਂ ਲਈ ਹੋਰ ਵੀ ਬਹੁਤ ਸਾਰੇ ਖਰਚੇ ਹੰੁਦੇ ਹਨ।ਇਸ ਤਰ੍ਹਾਂ ਬੱਚਿਆਂ ਅਤੇ ਮਾਪਿਆਂ ਨੂੰ ਆਰਥਿਕ ਤੌਰ ਤੇ ਸਹਾਰਾ ਮਿਲ ਜਾਂਦਾ।ਉਨਾਂ ਕਿਹਾ ਕਿ ਉਹ ਅੱਗੇ ਤੋਂ ਵੀ ਲੋੜਵੰਦ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਮੱਦਦ ਕਰਨ ਲਈ ਵਚਨਬੱਧ ਹੈ ਤਾਂ ਕਿ ਕਿਸੇ ਗਰੀਬ ਵਿਦਿਆਰਥੀ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ।ਸਕੂਲ ਇੰਚਾਰਜ ਪਰਮਜੀਤ ਸਿੰਘ ਨੇ ਸਾਰੇ ਪ੍ਰਬੰਧਕਾਂ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅੱਜਕਲ ਜਿਅਦਾਤਰ ਸਰਕਾਰੀ ਸਕੂਲ ਦਾਨੀ ਸੱਜਣਾਂ ਦੇ ਸਹਾਰੇ ਹੀ ਚੱਲ ਰਹੇ ਹਨ, ਜਿਸ ਨਾਲ ਗਰੀਬ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿੱਚ ਸਹਾਇਤਾ ਮਿਲ ਰਹੀ ਹੈ।
ਇਸ ਮੌਕੇ ਨੰਬਰਦਾਰ ਲਖਜੀਤ ਸਿੰਘ, ਸਰਪੰਚ ਨਛੱਤਰ ਸਿੰਘ, ਗੁਰਪ੍ਰੀਤ ਸਿੰਘ ਕਲੱਬ ਮੈਂਬਰ, ਮਾਸਟਰ ਹਰਵਿੰਦਰ ਸਿੰਘ, ਸਕੂਲ ਅਧਿਆਪਕ ਪਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।ਸਕੂਲ ਇੰਚਾਰਜ ਵੱਲੋਂ ਦਾਨੀ ਸੱਜਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …