ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ
ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਅੱਜ ਸੰਮਤ ਨਾਨਕਸ਼ਾਹੀ 551 (2019-20) ਦਾ ਕੈਲੰਡਰ ਜਾਰੀ ਕੀਤਾ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਗਿਆਨੀ ਰਾਜਿੰਦਰ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਸਮੇਂ ਮੌਜੂਦ ਸਨ। ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਇਹ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਸਮੁੱਚੇ ਸਿੱਖ ਜਗਤ ਦਾ ਫਰਜ ਹੈ ਕਿ ਇਸ ਇਤਿਹਾਸਕ ਮੌਕੇ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸਾਂਝੇ ਯਤਨ ਕਰਦਿਆਂ ਗੁਰੂ ਸਾਹਿਬ ਦੇ ਫਲਸਫੇ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਨੂੰ ਵੱਧ ਤੋਂ ਵੱਧ ਪ੍ਰਚਾਰਨ ਲਈ ਯਤਨ ਕੀਤੇ ਜਾਣ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਅਗਲੇ ਵਰ੍ਹੇ ਦੇ ਨਾਨਕਸ਼ਾਹੀ ਕੈਲੰਡਰ ਲਈ ਸੰਗਤ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਨਾਨਕਸ਼ਾਹੀ ਕੈਲੰਡਰ ਦੇ ਅਧਾਰਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਡਾਇਰੀ ਵੀ ਤਿਆਰ ਕੀਤੀ ਜਾ ਰਹੀ ਹੈ।
ਇਸ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਖਵਰਸ਼ ਸਿੰਘ ਪੰਨੂ, ਭਾਈ ਦਿਲਬਾਗ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਗੁਰਬਚਨ ਸਿੰਘ ਲੇਹਲ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਰਾਜਿੰਦਰ ਸਿੰਘ, ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media