ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸੰਤ ਚੰਨਣ ਸਿੰਘ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਤੇ ਭਾਈ ਸਿਮਰਨਜੀਤ ਸਿੰਘ ਦੇ ਜਥਿਆਂ ਨੂੰ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ।ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਨਿਸ਼ਾਨ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਹਰਿੰਦਰਪਾਲ ਸਿੰਘ, ਰੋਬਿਨ ਸਿੰਘ, ਰਘਬੀਰ ਸਿੰਘ ਸ. ਤੇਜਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਅਤੇ ਸੰਗਤ ਹਾਜ਼ਰ ਸੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media