ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 30 ਮਾਰਚ ਨੂੰ ਰੱਖੇ ਗਏ ਸਲਾਨਾ ਬਜਟ ਇਜਲਾਸ ਵਿਚ
ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਨ ਨੂੰ ਸ਼ਾਮਲ ਹੋਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਰਜਿਸਟਰਡ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਕੱਲ੍ਹ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜ਼ਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1:00 ਵਜੇ ਰੱਖਿਆ ਗਿਆ ਹੈ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਬਾਰੇ ਦੱਸਿਆ ਕਿ ਬਜ਼ਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਅਤੇ ਪ੍ਰਿੰਟਿੰਗ ਪ੍ਰੈੱਸਾਂ ਦਾ ਸਾਲ 2019-2020 ਦਾ ਬਜ਼ਟ ਪੇਸ਼ ਹੋਵੇਗਾ।ਇਸ ਤੋਂ ਇਲਾਵਾ ਸਾਲ 2017-2018 ਅਤੇ 2018-2019 ਦਾ ਸਪਲੀਮੈਂਟਰੀ ਬਜਟ ਵੀ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media