ਅੰਮ੍ਰਿਤਸਰ 9 ਮਾਰਚ (ਪੰਜਾਬ ਪਸੋਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਦੱਸਿਆ ਹੈ ਕਿ ਹਾਲ ਹੀ ਵਿਚ ਹੋਈ ਕੈਬਨਿਟ ਮੀਟਿੰਗ ਦੇ ਫੈਸਲੇ
ਅਨੁਸਾਰ 5178, ਐਸ.ਐਸ.ਏ ਅਤੇ ਰਮਸਾ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਵਿਚ ਇਨ੍ਹਾਂ ਦਾ ਪ੍ਰੋਬੇਸ਼ਨ ਪੀਰੀਅਡ ਤਿੰਨ ਸਾਲ ਤੋਂ ਘੱਟ ਕਰਕੇ 2 ਸਾਲ ਕਰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਉਕਤ ਅਧਿਆਪਕਾਂ ਦੀਆਂ ਹੋਰ ਮੰਗਾਂ ਦੇ ਹੱਲ ਲਈ ਉਚ-ਤਾਕਤੀ ਕਮੇਟੀ ਗਠਿਤ ਕੀਤੀ ਗਈ ਹੈ, ਜੋ ਕਿ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਕੈਬਨਿਟ ਨੂੰ ਦੇਵੇਗੀ, ਜਿਸ ਉਤੇ ਕੈਬਨਿਟ ਅਗਲਾ ਫੈਸਲਾ ਲਵੇਗੀ।ਸੋਨੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ, ਜਿੰਨ੍ਹਾਂ ਦੀਆਂ ਸੇਵਾਵਾਂ ਨਿਯਮਤ ਨਹੀਂ ਹੋਈਆਂ ਨੂੰ ਵੀ ਛੇਤੀ ਪੱਕਾ ਕੀਤਾ ਜਾਵੇਗਾ।
ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਬਾਰੇ ਬੋਲਦੇ ਦੱਸਿਆ ਕਿ ਪੇਪਰਾਂ ਵਿਚ ਨਕਲ ਉਤੇ ਸੌ ਫੀਸਦੀ ਕੰਟਰੋਲ ਕੀਤਾ ਗਿਆ ਹੈ ਅਤੇ ਸਿੱਖਿਆ ਵਿਭਾਗ ਦੇ ਸੈਕਟਰੀ, ਡੀ.ਪੀ.ਆਈ ਬੋਰਡ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਉਡਣ ਦਸਤੇ ਲਗਾਤਾਰ ਨਕਲ ਰੋਕਣ ਲਈ ਕੰਮ ਕਰ ਰਹੇ ਹਨ।ਉਨਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਪੇਪਰ ਲੀਕ ਹੋਣ ਦਾ ਪੈ ਰਿਹਾ ਰੌਲਾ ਨਿਰਅਧਾਰ ਹੈ ਅਤੇ ਇਸ ਸਬੰਧੀ ਕੰਟਰੋਲਰ ਪ੍ਰੀਖਿਆਵਾਂ ਬਕਾਇਦਾ ਪੜਤਾਲ ਕਰਕੇ ਬਿਆਨ ਦੇ ਚੁੱਕੇ ਹਨ।
ਸੋਨੀ ਨੇ ਦੱਸਿਆ ਕਿ ਹੁਣ ਸਿੱਖਿਆ ਦੇ ਸੁਨਿਹਰੀ ਯੁੱਗ ਦੀ ਸ਼ੁਰੂਆਤ ਹੈ ਅਤੇ ਅਸੀਂ ਇਸ ਨੂੰ ਇਕ ਮਿਸ਼ਨ ਲੈ ਕੇ ਕੰਮ ਕਰ ਰਹੇ ਹਾਂ।ਉਨਾਂ ਦੱਸਿਆ ਕਿ ਅੰਮਿ੍ਰਤਸਰ, ਜਲੰਧਰ ਅਤੇ ਲੁਧਿਆਣਾ ਦੇ ਸਾਰੇ ਸਕੂਲ ਸਮਾਰਟ ਕਲਾਸਾਂ ਨਾਲ ਬਣਾਏ ਜਾ ਰਹੇ ਹਨ ਅਤੇ ਪ੍ਰਾਇਮਰੀ ਸਕੂਲਾਂ ਦੀ ਮੰਗ ਉਤੇ 23 ਕਰੋੜ ਰੁਪਏ ਦੇ ਬੈਂਚ ਸਪਲਾਈ ਕੀਤੀ ਜਾ ਰਹੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media