ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਕਿਆਂ ’ਚ ਕੀਤੀਆਂ ਮੀਟਿੰਗਾਂ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋੜਵੰਦ ਮਰੀਜ਼ਾਂ ਲਈ
ਪਵਨ ਨਗਰ ਬਜ਼ਾਰ ਕਾਂਗੜਾ ਕਾਲੋਨੀ ਚ` ਡਾਕਟਰ ਪਵਨ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਦਾ ਉਦਘਾਟਨ ਕਰਨ ਉਪਰੰਤ ਜਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।
ਸ਼ਮਾਜ ਸੇਵੀ ਕੰਮਾਂ ਦੇ ਨਾਲ ਨਾਲ ਛੀਨਾ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਦਿਹਾਤੀ ਤੇ ਸ਼ਹਿਰੀ ਇਲਾਕਿਆਂ ’ਚ ਲੋਕਾਂ ਨੂੰ ਭਾਜਪਾ ਨੀਤੀਆਂ ਤੋਂ ਜਾਣੂ ਕਰਵਾਇਆ।
ਮੀਟਿੰਗਾਂ ਦੌਰਾਨ ਮੌਜ਼ੂਦਾ ਸਰਕਾਰ ਆੜੇ ਹੱਥੀਂ ਲੈਂਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਜਨਤਾ ਨੂੰ ਨਜ਼ਰਅੰਦਾਜ ਹੀ ਕਰ ਦਿੱਤਾ ਹੈ।ਪਰ ਹੁਣ ਚੋਣਾਂ ਆਉਣ ’ਤੇ ਆਪਣੇ ਆਪ ਨੂੰ ‘ਲੋਕ ਮਸੀਹਾ’ ਅਖਵਾਉਣ ਲਈ ਝੂਠੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ ਛੀਨਾ ਨੇ ਕਿਹਾ ਕਿ ਜਨਤਾ ਕਾਂਗਰਸੀ ਸਰਕਾਰ ਅਤੇ ਲੀਡਰਾਂ ਦੇ ਝੂਠੇ ਤੇ ਮੋਮਠੱਗਣੀਆਂ ਗੱਲਾਂ ਤੋਂ ਭਲੀਭਾਂਤ ਜਾਣੂ ਹੋ ਚੁੱਕੀ ਹੈ ਅਤੇ ਸੱਤਾ ’ਤੇ ਕਾਬਜ਼ ਹੋਣ ਸਮੇਂ ਜੋ ਆਪਣੇ ਚੋਣ ਮੈਨੀਫ਼ੈਸਟੋ ’ਚ ਝੂਠੇ ਵਾਅਦੇ ਕੀਤੇ ਸਨ ਉਸ ਦਾ ਹਿਸਾਬ ਲੈਣ ਲਈ ਸੂਬਾ ਵਾਸੀ ਬੇਸਬਰੀ ਨਾਲ ਲੋਕ ਸਭਾ ਚੋਣਾਂ ਦਾ ਇੰਤਜਾਰ ਕਰ ਰਹੇ ਹਨ।
ਭਾਜਪਾ ਵਰਕਰ ਲਵ ਬਿਬੋਰੀਆ ਵਲੋਂ ਹਰੀਪੁਰਾ ਵਿਖੇ ਆਯੋਜਿਤ ਪ੍ਰੋਗਰਾਮ ’ਚ ਪ੍ਰਵੇਸ਼ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਹੋਏ।ਛੀਨਾ ਨੇ ਉਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਰਾਕੇਸ਼ ਗਿੱਲ, ਡਾ. ਰਾਮ ਚਾਵਲਾ, ਸੈਕਟਰੀ ਰਜਿੰਦਰ ਗੌਰਵ ਗਿੱਲ, ਅਜੈਬੀਰਪਾਲ ਸਿੰਘ ਢਿੱਲੋਂ ਆਦਿ ਮੌਜ਼ੂਦ ਸਨ।
ਛੀਨਾ ਨੇ ਮਜੀਠਾ ਹਲਕੇ ਅਧੀਨ ਆਉਂਦੇ ਪਿੰਡ ਕਲੇਰ ਬੱਲ ਵਿਖੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕੁਲਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਿਲ ਹੁੰਦਿਆ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨਾਲ ਸਿਰਜਿਆ ਇਹ ਦੇਸ਼ ਰਹਿੰਦੀ ਦੁਨੀਆ ਤੱਕ ਆਪਣੇ ਸ਼ਹੀਦਾਂ ਨੂੰ ਯਾਦ ਰੱਖੇਗਾ।
Check Also
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਦਾ ਸਨਮਾਨ
ਪਟਿਆਲਾ, 31 ਮਾਰਚ (ਪੰਜਾਬ ਪੋਸਟ) – ਭਾਰਤ ਦੀਆਂ ਪੁਰਾਤਨ ਰਿਆਸਤਾਂ ਦਾ ਇਤਿਹਾਸ ਲਿਖ ਚੁੱਕੇ ਪ੍ਰਸਿੱਧ …
Punjab Post Daily Online Newspaper & Print Media