ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਡੀ.ਪੀ.ਓ ਅੰਮ੍ਰਿਤਸਰ ਅਰਬਨ 2 ਵਲੋਂ ਪੁਤਲੀਘਰ ਸਰਕਾਰੀ ਸਕੂਲ ਵਿੱਚ ‘ਬੇਟੀ ਬਚਾਓ, ਬੇਟੀ
ਪੜ੍ਹਾਓ’ ਤਹਿਤ ਮੈਗਾ ਕੈਂਪ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਮੰਤਵ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕਰਵਾਇਆ ਗਿਆ ਅਤੇ ਬੇਟੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੈਗਾ ਕੈਂਪ ਵਿੱਚ ਵਿਭਾਗ ਵੱਲੋਂ ਲੋਕ-ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜਨ-ਜਨ ਤੱਕ ਪਹੰੁਚਾਇਆ ਜਾ ਸਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਇਹਨਾਂ ਸਕੀਮਾਂ ਦਾ ਲਾਭ ਲੈ ਸਕਣ।ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੜ੍ਹਦੀਆਂ +1 ਅਤੇ +2 ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਜਾ ਰਹੇ ਹਨ
ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਐਨ.ਬੀ ਬੈਂਕ, ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦਿਆਂ ਨੇ ਭਾਗ ਲਿਆ।ਅੰਬਿਕਾ ਸੋਨੀ ਮਿਊਜ਼ੀਕਲ ਗਰੁੱਪ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਨਾਟਕ ਅਤੇ ਗੀਤ ਵੀ ਪੇਸ਼ ਕੀਤੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media