ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਵਲੋਂ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੇ ਵਾਰਡ ਨੰ:
57 ਵਿਚ ਗਲੀਅ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।
ਸੋਨੀ ਨੇ ਦੱਸਿਆ ਕਿ ਵਾਰਡ ਨੰ: 57 ਅਧੀਨ ਪੈਦੀਆਂ ਗਲੀਆਂ ਜੋ ਕਿ ਬਣਨ ਤੋ ਰਹਿ ਗਈਆਂ ਸਨ, ਉਨਾਂ੍ਹ ਦੇ ਕੰਮਾਂ ਦੀ ਸ਼ਰੂਆਤ ਕਰ ਦਿੱਤੀ ਗਈ ਹੈ ਅਤੇ ਸਾਰੀਆਂ ਗਲੀਆਂ ਨਾਲੀਆ ਸੀ.ਸੀ ਫਲੋਰ ਦੀਆਂ ਬਣਾਈਆਂ ਜਾਣਗੀਆਂ। ਉਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਸੋਨੀ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਵਿਚ ਕਿਸੇ ਤਰਾਂ੍ਹ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਇਸ ਤੋ ਪਹਿਲਾਂ ਸੋਨੀ ਨੇ ਵਾਰਡ ਨੰ: 58 ਵਿਚ ਲੋਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਹਰ ਲੋਕ ਭਲਾਈ ਸਕੀਮ ਨੂੰ ਪਾਰਦਰਸ਼ੀ ਤਰੀਕੇ ਨਾਲ ਲੋਕਾਂ ਵਿੱਚ ਲਾਗੂ ਕੀਤਾ ਜਾਵੇਗਾ । ਜਲਦ ਹੀ ਹਰ ਵਾਰਡ ਵਿਚ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਵਿਧਵਾ ਪੈਨਸ਼ਨ ਕੈਂਪ ਲਗਾ ਕੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਵਿਕਾਸ ਸੋਨੀ ਕੋਸਲਰ, ਡਿਪਟੀ ਮੇਅਰ ਯੁਨਿਸ ਕੁਮਾਰ, ਸਰਬਜੀਤ ਸਿੰਘ ਲਾਟੀ, ਵਰਦਾਨ ਭਗਤ ਮਹੇਸ ਖੰਨਾ ਕੋਸਲਰ, ਪਰਮਜੀਤ ਸਿੰਘ ਚੌਪੜਾ, ਗੁਰਦੇਵ ਸਿੰਘ ਦਾਰਾ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media