ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ
ਲੋਕਾਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਸ੍ਰੀ ਦਰਬਾਰ ਸਾਹੀਬ ਕੰਪਲੈਕਸ ਵਿਖੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਡਾ. ਹਰਦੀਪ ਸਿੰਘ ਵਲੋ ਇਕ ਛੋਟੇ ਬੱਚੇ ਨੂੰ ਪੋਲਿੳ ਦੀਆਂ 2 ਬੂੰਦਾਂ ਪਿਲਾ ਕੇ ਇਸ ਪਲਸ ਪੋਲੀੳ ਦਾ ਪ੍ਰੋਗਰਾਮ ਦਾ ਸ਼ੁਭ ਆਰੰਭ ਕੀਤਾ ਗਿਆ।ਉਨਾਂ ਵਲੋਂ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਜਾਗਰੂਕਤਾ ਲਈ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ `ਚ ਰਵਾਨਾ ਕੀਤਾ ਗਿਆ।
ਜਿਲ੍ਹਾ ਟੀਕਾਕਰਨ ਅਫਸਰ ਡਾ. ਰਮੇਸ਼ ਪਾਲ ਨੇ ਕਿਹਾ ਕਿ 10 ਤੋਂ 12 ਮਾਰਚ ਦੀ ਮੁਹਿੰਮ ਤਹਿਤ 2727791 ਅਬਾਦੀ ਦੇ 543424 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 317527 ਬੱਚਿਆ ਨੂੰ 2694 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆਂ ਅਤੇ 289 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।ਇਸ ਮੌਕੇ ਡਾ. ਕਿਰਨ, ਡਾ. ਸੇਠੀ, ਡਾ. ਕੰਡਲ, ਅਮਰਦੀਪ ਸਿੰਘ, ਸ਼ਮਸ਼ੇਰ ਸਿੰਘ ਕੌਹਰੀ, ਰਾਮਕਿਸ਼ਨ, ਗੁਰਦੇਵ ਆਦਿ ਹਾਜਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media