ਆਲਮਗੀਰ/ ਲੁਧਿਆਣਾ, 11 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਬਦ ਗੁਰੂ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 64ਵੇਂ ਦਿਨ ਗੁਰਦੁਆਰਾ ਸ੍ਰੀ ਮੰਜੀ
ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਛੇਵੀਂ ਸਰਾਏ ਲਸ਼ਕਰੀ ਕੋਟਾਂ ਲੁਧਿਆਣਾ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ।ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਪਹੁੰਚਣ ’ਤੇ ਸ਼ਬਦ ਗੁਰੂ ਯਾਤਰਾ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਚਰਨ ਸਿੰਘ ਆਲਮਗੀਰ ਨੇ ਕੀਤੀ। ਸ਼ਬਦ ਗੁਰੂ ਯਾਤਰਾ ਦੌਰਾਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਕੀਤੀ ਗਈ ਫੁੱਲਾਂ ਦੀ ਭਰਵੀਂ ਵਰਖਾ ਅਤੇ ਬੈਂਡ ਪਾਰਟੀਆਂ ਵੱਲੋਂ ਵਜਾਈਆਂ ਗਈਆਂ ਮਧੁਰ ਧੁਨਾਂ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨ ਸਿੰਘ ਆਲਮਗੀਰ, ਸਾਬਕਾ ਮੈਂਬਰ ਗੁਰਮੇਲ ਸਿੰਘ ਸੰਗੋਵਾਲ, ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਮੈਨੇਜਰ ਰੇਸ਼ਮ ਸਿੰਘ, ਗੁਰਮੀਤ ਸਿੰਘ ਮੀਤ ਮੈਨੇਜਰ, ਬੇਅੰਤ ਸਿੰਘ ਸੁਪਰਵਾਈਜ਼ਰ, ਦਿਲਬਾਗ ਸਿੰਘ ਮੈਨੇਜਰ ਫਗਵਾੜਾ ਸਮੇਤ ਸੰਗਤ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media