ਤਰਨ ਤਾਰਨ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਨੰੂ ਪਾਰਟੀ ਉਮੀਦਵਾਰ ਐਲਾਨਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਰੈਲੀ ਨੰੂ ਸੰਬੋਧਨ ਕਰਦਿਆਂ ਉਨਾਂ ਨੇ ਅਖੌਤੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਲੋਕ ਸਭਾ ਮੈਂਬਰ ਨੇ ਪੰਜ ਸਾਲਾਂ `ਚ ਸੰਸਦ ਅੰਦਰ ਇੱਕ ਵਾਰ ਵੀ ਆਪਣਾ ਮੰੂਹ ਨਹੀਂ ਖੋਲ੍ਹਿਆ। ਬੀਬੀ ਜਗੀਰ ਕੌਰ ਨੰੂ ਉਮੀਦਵਾਰ ਬਣਾਏ ਜਾਣ ਬਾਰੇ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਮੈਦਾਨ ਵਿਚ ਉਤਾਰਨ ਦਾ ਫੈਸਲਾ ਪਾਰਟੀ ਅਤੇ ਸਿੱਖ ਸੰਗਤ ਨੇ ਲਿਆ ਹੈ।ਉਹਨਾਂ ਕਿਹਾ ਕਿ ਬਹੁਤ ਸਾਰੀਆਂ ਲੜਾਈਆਂ ਵਿਚੋਂ ਜੇਤੂ ਹੋ ਕੇ ਉਭਰਨ ਵਾਲੀ ਮਹਿਲਾ ਨੇਤਾ ਆਗੂ ਸੰਸਦ ਵਿਚ ਸਿੱਖ ਪੰਥ ਅਤੇ ਲੋਕਾਂ ਦੀ ਅਵਾਜ਼ ਬਣ ਕੇ ਗੂੰਜੇਗੀ।
ਇਸ ਦੇ ਨਾਲ ਹੀ ਉਹਨਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀਆਂ ਸਹੁੰਆਂ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਸਬਕ ਸਿਖਾਉਣ ।
ਲੋਕਾਂ ਨੰੂ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਤੁਲਨਾ ਅਕਾਲੀ-ਭਾਜਪਾ ਦੇ ਕਾਰਜਕਾਲ ਨਾਲ ਕਰਨ ਲਈ ਆਖਦਿਆਂ ਬਾਦਲ ਨੇ ਕਿਹਾ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦਿਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਸਰਕਾਰ ਨੇ ਸਾਰੇ ਮੈਰੀਟੋਰੀਅਸ ਸਕੂਲ ਅਤੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ।ਦਲਿਤਾਂ ਨੰੂ ਦਿੱਤੀ ਜਾਂਦੀ 200 ਯੂਨਿਟ ਮੁਫਤ ਬਿਜਲੀ `ਤੇ ਵੀ ਅਜਿਹੀ ਸ਼ਰਤ ਲਾ ਦਿੱਤੀ ਹੈ ਕਿ ਉਹ ਹੁਣ ਇਸ ਸਹੂਲਤ ਨੂੰ ਨਹੀਂ ਲੈ ਸਕਦੇ।
ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ।ਪ੍ਰੰਤੂ ਇਸ ਸਰਕਾਰ ਨੇ ਸਿਰਫ ਇੱਕ ਨੌਕਰੀ ਦਿੱਤੀ ਹੈ ਅਤੇ ਉਹ ਵੀ ਸਾਬਕਾ ਮੁੱਖ ਮੰਤਰੀ ਦੇ ਪੋਤੇ ਨੂੰ।ਬਿਜਲੀ ਦਰਾਂ ਵਿੱਚ ਵਾਧਾ ਕਰਕੇ ਆਮ ਆਦਮੀ ਨੰੂ 1300 ਕਰੋੜ ਰੁਪਏ ਵਾਧੂ ਦੇਣ ਲਈ ਮਜ਼ਬੂਰ ਕੀਤਾ ਗਿਆ ਹੈ।
ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਉਹਨਾਂ ਵਿਚ ਭਰੋਸਾ ਜਤਾਉਣ ਲਈ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ।ਸਾਬਕਾ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਨੇ ਵੀ ਸੰਬੋਧਨ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media