ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ `ਚ ਦੱਸਿਆ ਹੈ ਕਿ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸ਼ਤ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ ਛੋਹਾਂ ਤੀਕ ਪੂਰਾ ਕਰ ਲਿਆ ਹੈ ਅਤੇ ਗ੍ਰੇਡ ਕਮੇਟੀ ਦੀ ਰਾਏ ਅਨੁਸਾਰ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਨਾਉਣ `ਤੇ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਕੇਵਲ ਸਿੰਘ ਗਿੱਲ, ਨਿੱਜੀ ਸਹਾਇਕ ਇੰਜ: ਸੁਖਮਿੰਦਰ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ ਆਦਿ ਮੌਜੂਦ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media