ਅੰਮ੍ਰਿਤਸਰ, 12 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਜੀ.ਐਨ.ਡੀ.ਯੂ ਕੈਂਪਸ `ਚ ਕੈਂਪਸ ਸਪੋਰਟਸ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਸੈਣੀ ਦੀ ਦੇਖ-ਰੇਖ ਹੇਠ ਲੜਕੇ-ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਦਾ ਸ਼ੁਭਾਰੰਭ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਣਗਿਣਤ ਲੜਕੇ-ਲੜਕੀਆਂ ਨੇ ਹਿੱਸਾ ਲੈ ਕੇ ਜ਼ੋਰ ਅਜ਼ਮਾਈ ਕੀਤੀ। ਕੋਚ ਰਣਕੀਰਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਪਹਿਲਾਂ ਲੜਕੀਆਂ ਤੇ ਫਿਰ ਲੜਕਿਆਂ ਦੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਉੱਪਰ ਆਉਣ ਵਾਲੀਆਂ ਟੀਮਾਂ ਨੂੰ ਬਾਅਦ `ਚ ਹੋਣ ਵਾਲੇ ਫਾਈਨਲ ਮੁਕਾਬਲਿਆਂ ਲਈ ਚੁਣਿਆ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕੈਂਪਸ ਸਪੋਰਟਸ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਕੈਂਪਸ ਵਿੱਚ ਉੱਚ ਸਿੱਖਿਆ ਹਾਂਸਲ ਕਰਨ ਵਾਲੇ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਵੀ.ਸੀ ਪ੍ਰੋਫੈ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਕਈ ਮੁਕਾਬਲੇ ਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਹਰੇਕ ਵਿਭਾਗ ਤੇ ਪ੍ਰਬੰਧਕਾਂ ਦਾ ਬੇਹਤਰ ਤਾਲ-ਮੇਲ ਹੋਣ ਦੇ ਨਾਲ-ਨਾਲ ਦੋਸਤਾਨਾ ਸੰਬੰਧਾਂ ਨੂੰ ਤਰਜੀਹ ਮਿਲ ਸਕੇ। ਉਨ੍ਹਾਂ ਦੱਸਿਆ ਕਿ ਕੈਂਪਸ ਵਿੱਚ ਵਿਦਿਆਰਥੀਆਂ ਦੇ ਅੰਦਰ ਲੁਕੀ ਪ੍ਰਤਿਭਾ ਦਾ ਸਾਹਮਣੇ ਆਉਣਾ ਲਾਜ਼ਮੀ ਹੈ, ਕਿਉਂਕਿ ਉਚੇਰੀ ਵਿੱਦਿਆ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ ਤੇ ਮੌਕਾ ਨਹੀਂ ਮਿਲਦਾ। ਅੰਤਰ-ਵਿਭਾਗੀ ਖੇਡ ਮੁਕਾਬਲੇ ਉਸੇ ਸਿਲਸਿਲੇ ਦਾ ਹਿੱਸਾ ਹੈ।ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮੁਕਾਬਲੇ ਕਰਵਾਏ ਜਾਣਗੇ।ਜਿਸ ਵਿੱਚ ਬਿਨ੍ਹਾਂ ਝਿਜ਼ਕ ਕੋਈ ਵਿਦਿਆਰਥੀ ਹਿੱਸਾ ਲੈ ਸਕਦਾ ਹੈ। ਇਸ ਮੌਕੇ ਪ੍ਰੋ. ਮਹਿੰਦਰ ਸਿੰਘ ਬਰਾੜ, ਪ੍ਰਗਟ ਸਿੰਘ, ਮਹਾਂਬੀਰ ਸਿੰਘ ਕਾਹਲੋਂ, ਹਰਗੁਰਭਜਨ ਸਿੰਘ, ਰਮਨ ਕੁਮਾਰ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …