ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਆਮ ਲੋਕਾਂ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ‘ਆਯੂਸ਼ਮਾਨ ਭਾਰਤ ਯੋਜਨਾ’ ਦਾ ਜਨਤਾ ਨੂੰ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਤੀ ਪਰਿਵਾਰਕ ਮੈਂਬਰ 5 ਲੱਖ ਤੱਕ ਸਾਲਾਨਾ ਦੀ ਸਿਹਤ ਸੁਵਿਧਾ ਪ੍ਰਦਾਨ ਕੀਤੀ ਗਈ ਸੀ, ਪਰ ਕੈਪਟਨ ਸਰਕਾਰ ਇਸ ਨੂੰ ਲਾਗੂ ਕਰਨ ’ਚ ਕਦੇ ਵੀ ਸੰਜ਼ੀਦਾ ਨਹੀਂ ਦਿਖਾਈ ਦਿੱਤੀ।
ਛੀਨਾ ਜੋ ਕਿ ਅਜਨਾਲਾ ਖੇਤਰ ਦੇ ਵੱਖ-ਵੱਖ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਮੀਟਿੰਗਾਂ ਨੂੰ ਸੰਬੋਧਨ ਕਰੇ ਰਹੇ ਸਨ ਨੇ ਕਿਹਾ ਕਿ ਅਯੁਸ਼ਮਾਨ ਸਕੀਮ ਵਿਸ਼ਵ ਦੀ ਸਭ ਤੋਂ ਵੱਡੀ ਸਰਕਾਰੀ ਫ਼ੰਡ ਪ੍ਰਾਪਤ ਸਿਹਤ ਬੀਮਾ ਪ੍ਰੋਗਰਾਮ ਹੈ ਜੋ ਦੁਨੀਆ ਭਰ ਦੇ ਦੇਸ਼ਾਂ ਲਈ ਇਕ ਮਿਸਾਲ ਕਾਇਮ ਕੀਤੀ ਹੈ ਪਰ ਪੰਜਾਬ ਦੀ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਹੈਲਥ ਇਨਸ਼ੋਰੇਸ਼ ਦੀ ਇਸ ਸਕੀਮ ਦਾ ਫ਼ਾਇਦਾ ਪੰਜਾਬ ਵਾਸੀਆਂ ਨੂੰ ਪਹੁੰਚਾਉਣ ’ਚ ਬਿਲਕੁੱਲ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 14.96 ਲੱਖ ਪਰਿਵਾਰਾਂ ਨੂੰ ਕਵਰ ਕਰਨ ਦੀ ਪੇਸ਼ਕਸ਼ ਕੀਤੀ ਸੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਅਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਵਾਂਝੇ ਹਨ।ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ, ਵਿਕਾਸ ਅਤੇ ਆਰਥਿਕ ਖੁਸ਼ਹਾਲੀ ਨੂੰ ਚਲਾਉਣ ਲਈ ਸਿਹਤ ਖੇਤਰ ਦੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ।ਛੀਨਾ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਭੋਲੀਭਾਲੀ ਜਨਤਾ ਤੋਂ ਵੋਟਾਂ ਬਟੌਰਨ ਲਈ ਕੈਪਟਨ ਸਰਕਾਰ ਭਲਾਈ, ਸਿਹਤ, ਨਸ਼ਿਆਂ ਵਿਰੁੱਧ ਜੰਗ, ਆਰਥਿਕ ਪ੍ਰਗਤੀ, ਉਦਯੋਗ, ਬੁਨਿਆਦੀ ਢਾਂਚਾ ਅਤੇ ਹੋਰਨਾਂ ਬਿਆਨਬਾਜ਼ੀ ਤੇ ਇਸ਼ਤਿਹਾਰਬਾਜ਼ੀ ਨਾਲ ਭਰਮਾਉਣ ਦਾ ਯਤਨ ਕਰ ਰਹੀ ਹੈ ਪਰ ਜੇਕਰ ਪੰਜਾਬ ਸਰਕਾਰ ਆਪਣੇ 2 ਸਾਲ ਦੇ ਕਾਰਜਕਾਲ ’ਚ ਵਿਕਾਸ ਅਤੇ ਲੋਕਾਂ ਦੇ ਅਧਿਕਾਰ, ਸਿਹਤ ਸਹੂਲਤਾਂ ਪ੍ਰਤੀ ਗੰਭੀਰ ਹੈ ਤਾਂ ਸੂਬੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਲਈ ਕੇਂਦਰ ਦੀ ਇਸ ਸਕੀਮ ਦਾ ਲਾਭ ਪਹੁੰਚਾਉਣ ’ਚ ਕੰਨ੍ਹੀ ਕਿਉਂ ਕਤਰਾ ਰਹੀ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …