ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਈ ਵੀ ਵੋਟਰ ਵੋਟਾਂ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ਤੇ ਫੋਨ ਕਰਕੇ ਜਾਂ ਐਸ.ਐਮ.ਐਸ ਰਾਹੀਂ ਆਪਣੇ ਹਲਕੇ ਦੇ ਬੀ.ਐਲ.ਓ ਤੇ ਬੂਥ ਬਾਰੇ ਜਾਣਕਾਰੀ ਅਤੇ ਆਪਣੇ ਮੋਬਾਇਲ ਤੇ ਹੈਲਪਲਾਈਨ ਐਪ ਡਾਊਨਲੋਡ ਕਰਕੇ ਵੀ ਹਰ ਤਰ੍ਹਾਂ ਦੀ ਸੂਚਨਾ ਪ੍ਰਾਪਤ ਕਰ ਸਕਦਾ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਨੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਮਾਈ ਐਫ.ਐਮ ਦੇ ਸਹਿਯੋਗ ਨਾਲ ਹੋਟਲ ਰੀਜੈਂਟਾ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਗਏ ਸਮਾਗਮ ਸਮੇਂ ਕੀਤਾ।ਉਨ੍ਹਾਂ ਦੱਸਿਆ ਕਿ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ ਅਤੇ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਸ ਨੂੰ ਆਪਣੀ ਵੋਟ ਵੀ ਜਰੂਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਵੈਬਸਾਈਟ `ਤੇ ਆਪਣੀ ਆਨਲਾਈਨ ਵੋਟ ਦੀ ਰਜਿਸਟਰੇਸ਼ਨ ਕਰ ਸਕਦਾ ਹੈ ਜਾਂ ਬੀ.ਐਲ.ਓ ਦੀ ਮਦਦ ਲੈ ਕੇ ਵੀ ਆਪਣੀ ਵੋਟ ਬਣਾ ਸਕਦਾ ਹੈ। ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਦਿਵਿਆਂਗ ਵੋਟਰਾਂ ਲਈ ਬੂਥਾਂ ਦੇ ਵੀਲ ਚੇਅਰ, ਰੈਂਪ ਆਦਿ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਨੇ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਜਰੂਰ ਇਸਤੇਮਾਲ ਕਰਨ।ਉਨ੍ਹਾਂ ਕਿਹਾ ਕਿ ਹਰੇਕ ਵੋਟਰ ਨੂੰ ਚੰਗੀ ਸਰਕਾਰ ਬਣਾਉਣ ਲਈ ਆਪਣੀ ਵੋਟ ਦਾ ਜਰੂਰ ਇਸਤੇਮਾਲ ਕਰਨਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਮਾਈ ਐਫ.ਐਮ ਰੇਡੀਓ ਵਲੋਂ ਅੰਮ੍ਰਿਤਸਰ ਵਿੱਚ ਪੇਟਿੰਗ ਦੇ ਮੁਕਾਬਲੇ ਕਰਵਾਏ ਗਏ ਸਨ ਜਿਸ ਵਿੱਚ 11000 ਵਿਦਿਆਰਥੀਆਂ ਨੇ ਭਾਗ ਲਿਆ ਸੀ ਅਤੇ ਕੇਵਲ 11 ਵਿਦਿਆਰਥੀਆਂ ਨੂੰ ਹੀ ਜੇਤੂ ਵਜੋਂ ਚੁਣਿਆ ਗਿਆ ਹੈ ।ਸ੍ਰੀਮਤੀ ਅਮਨਦੀਪ ਕੌਰ ਨੇ ਉਥੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਉਣ ਵਾਲੀ ਪੀੜੀ ਤੁਹਾਨੂੰ ਦੇਖ ਕੇ ਹੀ ਕੰਮ ਕਰੇਗੀ, ਇਸ ਲਈ ਤੁਹਾਨੂੰ ਸਭ ਨੰੂ ਆਪਣੀ ਵੋਟ ਜਰੂਰ ਪਾਉਣੀ ਚਾਹੀਦੀ ਹੈ।ਹਾਜ਼ਰ ਲੋਕਾਂ ਨੂੰ ਈ.ਵੀ.ਐਮ ਮਸ਼ੀਨਾਂ ਸਬੰਧੀ ਵੀ ਜਾਗਰੂਕ ਅਤੇ ਪੇਟਿੰਗ ਮੁਕਾਬਿਲਆਂ ਵਿੱਚ ਆਏ ਹੋਏ ਬੱਚਿਆਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੈਡਮ ਨੀਰਾ ਸ਼ਰਮਾ, ਦੀਪਕ ਮੋਹਨ ਚੋਣ ਕਾਨੂੰਗੋ, ਸੌਰਵ ਖੋਸਲਾ ਚੋਣ ਕਾਨੂੰਗੋ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …