ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਦੀਵਾਨ ਦੇ ਆਨਰੇਰੀ ਜਾਇੰਟ ਸਕੱਤਰ ਇੰਜੀਨੀਅਰ ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਚੀਫ ਖਾਲਸਾ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈੰਕਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦੇ ਨਵੇ ਮੈਬਰ ਇੰਚਾਰਜ ਨਿਯੁੱਕਤ ਕੀਤਾ ਹੈ।
ਦੀਵਾਨ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਨੇ ਇੰਜੀਨੀਅਰ ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਨੂੰ ਵਧਾਈ ਦਿੰਦਿਆਂ ੳਹਨਾਂ ਨੂੰ ਸਕੂਲ ਦੇ ਮੈਂਬਰ ਇੰਚਾਰਜਾਂ ਵਜੋਂ ਜਿੰਮੇਵਾਰੀਆਂ ਸੋਂਪੀਆਂ ਅਤੇ ਆਸ ਕੀਤੀ ਕਿ ਅਗਾਂਹ ਵਧੁ ਸੋਚ ਅਤੇ ਕੁਸ਼ਲ ਪ੍ਰਬੰਧਕ ਨੀਤੀਆਂ ਦੇ ਮਾਹਿਰ ਮੈਂਬਰ ਇੰਚਾਰਜ ਆਪਣੇ ਕੰਮ ਪ੍ਰਤੀ ਤਨੋਂ ਮਨੋਂ ਸਮਰਪਿਤ ਰਹਿਣਗੇ।
ਨਵਨਿਯੁਕਤ ਮੈਂਬਰ ਇੰਚਾਰਜਾਂ ਨੇ ਚੀਫ ਖਾਲਸਾ ਦੀਵਾਨ ਮੈਨੇੁਜਮੈਂਟ ਦਾ ਧੰਨਵਾਦ ਕੀਤਾ ਅਤੇ ਸੋਂਪੀ ਗਈ ਇਸ ਸੇਵਾ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਬੱਚਿਆਂ ਦੀ ਸਹੂਲਤ ਲਈ ਜੀ.ਟੀ ਰੋਡ ਤੋਂ ਸਕੂਲ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਸੁਧਾਰਣ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਪ੍ਰਿਸੀਪਲ ਗੁਰਪ੍ਰੀਤ ਕੌਰ ਸੇਠੀ, ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਟਾਫ ਮੈਂਬਰ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …