ਤਰਨ ਤਾਰਨ 13 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਡੇਰਾ ਸਾਹਿਬ ਤੋਂ ਗੁਰਿੰਦਰ ਸਿੰਘ ਟੋਨੀ ਦੇ ਬਾਦਲ ਦਲ ਵਿੱਚ ਸ਼ਾਮਿਲ ਹੋਣ `ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਗੁਰਿੰਦਰ ਸਿੰਘ ਟੋਨੀ ਮੇਰਾ ਸਕਾ ਭਤੀਜਾ ਨਹੀ, ਪਰ ਮੇਰੇ ਭਾਈਚਾਰੇ ਵਿੱਚੋਂ ਹੀ ਹੈ ਅਤੇ ਇਸ ਨੇ ਹਮੇਸ਼ਾਂ ਹੀ ਮੇਰੇ ਪ੍ਰਤੀ ਵਿਰੋਧੀਆਂ ਵਜੋਂ ਭੂਮਿਕਾ ਨਿਭਾਈ ਹੈ।2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਅਤੇ ਉਸ ਦਾ ਸਾਲਾ ਬਿਕਰਮ ਸਿੰਘ ਮਜੀਠੀਏਂ ਦੀ ਮਿਲੀਭੁਗਤ ਨਾਲ ਉਨਾਂ ਦੇ ਖਿਲਾਫ ਵੋਟਾਂ ਭੁਗਤਾਈਆਂ ਸਨ।ਉਨ੍ਹਾਂ ਕਿਹਾ ਕਿ ਅੱਜ ਇਸ ਤਰ੍ਹਾਂ ਦੇ ਬਰਸਾਤੀ ਡੱਡੂਆਂ ਵਲੋਂ ਟਪੂਸੀਆਂ ਮਾਰਨ ਨਾਲ ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ।
ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਸ ਦਾ ਸਾਲਾ ਬਿਕਰਮ ਸਿੰਘ ਮਜੀਠੀਆ ਪੂਰੀ ਤਰ੍ਹਾਂ ਨਾਲ ਆਪਣਾ ਦਿਮਾਗ਼ੀ ਸੰਤੁਲਨ ਗਵਾ ਚੁੱਕੇ ਹਨ ਅਤੇ ਉਨਾਂ ਨੇ ਆਪਣੇ ਹਲਕਿਆਂ ਨੂੰ ਛੱਡ ਵਿਧਾਨ ਸਭਾ ਹਲਕਾ ਖਡੂਰ ਸਾਹਿਬ `ਚ ਪੱਕੇ ਡੇਰੇ ਲਗਾ ਲਏ ਹਨ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …