ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰ ਭੁਪਿੰਦਰ
ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 12 ਮਈ 2019 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media