ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਸ਼ਹਿਰ ਅੰਦਰ ਤਿੰਨ ਕੋਨੀ ਤੇ ਲੱਗੀਆਂ ਟਰੈਫ਼ਿਕ ਲਾਈਟਾਂ ਜੋ ਪਿਛਲੇ ਲੰਮੇ ਕਾਫ਼ੀ ਸਮੇਂ ਤੋਂ
ਬੰਦ ਪਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਸ਼ਹਿਰ ਵਿਚ ਤਿੰਨ ਕੋਨੀ ਤੇ ਲੱਗੀਆਂ ਟਰੈਫਿਕ ਲਾਈਟਾਂ ਲੋਕਾਂ ਦੀ ਮੰਗ ਤੇ ਮੁੜ ਤੋਂ ਚਾਲੂ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਵੇਖਦੇ ਹੋਏ ਲੋਕਾਂ ਵਲੋਂ ਇਹ ਮੁੱਦਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਜਿਸ ਉਪਰੰਤ ਨਗਰ ਕੌਂਸਲ ਨੂੰ ਹਦਾਇਤ ਕਰਦਿਆਂ ਇਨ੍ਹਾਂ ਟਰੈਫਿਕ ਲਾਈਟਾਂ ਨੂੰ ਮੁੜ ਤੋਂ ਚਾਲੂ ਕਰਵਾ ਦਿੱਤਾ ਗਿਆ ਹੈ।ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਲਾਈਟਾਂ ਦੇ ਚਾਲੂ ਹੋਣ ਨਾਲ ਟਰੈਫਿਕ ਸਮੱਸਿਆ ਤੋਂ ਨਿਜ਼ਾਤ ਮਿਲੇਗੀ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media