ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨਕਸ਼ਾਹੀ ਸੰਮਤ 551 ਦੀ ਖੁਸ਼ੀ `ਚ 1 ਚੇਤ ਦਾ ਮਹੀਨਾ ਚੜ੍ਹਨ `ਤੇ ਕੇਂਦਰੀ ਫੁੱਡ ਪ੍ਰੋਸੇਸਿੰਗ ਉਦਯੋਗ ਮੰਤਰੀ
ਬੀਬੀ ਹਰਿਸਿਮਰਤ ਕੌਰ ਬਾਦਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਮੁੱਚੇ ਪੰਥ ਵੱਲੋਂ ਕਰਤਾਰਪੁਰ ਲਾਂਘਾ ਖੋਲਣ ਦੇ ਕਾਰਜ਼ ਦੀ ਸਫਲਤਾ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਬੀਬਾ ਹਰਿਸਿਮਰਤ ਕੌਰ ਨੇ ਪੱਤਰਕਾਰਾਂ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਚੇਤ ਦੀ ਸੰਗਰਾਂਦ ਤੋਂ ਖਾਲਸਾ ਪੰਥ ਦਾ ਨਵਾਂ ਸਾਲ ਸ਼ੁਰੂ ਹੰੁਦਾ ਹੈ।ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਇਸ ਸਾਲ ਆ ਰਹੀ ਹੈ।ਇਸ ਮੁਬਾਰਕ ਮੌਕੇ ਦੋਨੋਂ ਸਰਕਾਰਾਂ ਦੀ ਅਫਸਰਸ਼ਾਹੀ ਦੀ ਅਟਾਰੀ ਸਰਹੱਦ `ਤੇ ਗੱਲਬਾਤ ਹੋਈ ਹੈ।ਉਨਾਂ ਕਿਹਾ ਕਿ ਕਰੋੜਾਂ ਸਿੱਖਾਂ ਦੀ ਅਰਦਾਸ ਅੱਜ 70 ਸਾਲ ਬਾਅਦ ਹਕੀਕਤ `ਚ ਬਦਲ ਰਹੀ ਹੈ।ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਮੈਂਬਰਾਂ ਵਲੋਂ ਬੀਬੀ ਬਾਦਲ ਦਾ ਸਵਾਗਤ ਕੀਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media