ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ
ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਰਹਿਨੁਮਾਈ ਆਯੋਜਿਤ ਧਾਰਮਿਕ ਸਮਾਗਮ ’ਚ ਉਚੇਚੇ ਤੌਰ ’ਤੇ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨਾਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਗਵਰਨਿੰਗ ਕੌਂਸਲ ਵੱਲੋਂ 550 ਸਾਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧਿਤ ਉਲੀਕੇ ਗਏ ਪ੍ਰੋਗਰਾਮ ਤਹਿਤ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ।
ਇਸ ਤੋਂ ਪਹਿਲਾਂ ਪ੍ਰਿੰ: ਨਾਗਪਾਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਜੀ ਦੇ ਵਿਸ਼ਵ ਪੱਧਰ ’ਤੇ 550 ਸਾਲਾ ਮਨਾਏ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮੈਨੇਜ਼ਮੈਂਟ ਦੀ ਇਮਤਿਹਾਨਾਂ ’ਚ ਚੰਗੇ ਅੰਕ ਪ੍ਰਾਪਤ ਕਰਨ ਦੀ ਜਾਰੀ ਪ੍ਰੰਪਰਾ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।ਸਰਦੂਲ ਸਿੰਘ ਮੰਨਨ ਅਤੇ ਡਾ. ਗੋਗੋਆਣੀ ਨੇ ਪ੍ਰਿੰ: ਨਾਗਪਾਲ ਨਾਲ ਮਿਲ ਕੇ ਕੇਸ ਸਜਾਉਣ ਵਾਲੇ ਵਿਦਿਆਰਥੀਆਂ ਜਸਕਰਨਜੀਤ ਸਿੰਘ ਅਤੇ ਗਗਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਾਕਾ ਸਰਹਿੰਦ ਨਾਲ ਸਬੰਧਿਤ ਚਿੱਤਰ ਪ੍ਰਦਰਸ਼ਨੀ ਤੇ ਸਿੱਖ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਦਾ ਮੁਫ਼ਤ ਸਟਾਲ ਲਗਾਇਆ ਗਿਆ।ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਤੋਂ ਇਲਾਵਾ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜ਼ੂਦ ਸਨ।ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media