ਸਮਰਾਲਾ, 15 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਚੇਤਨਾ ਮੰਚ ਦੇ ਸਰਗਰਮ ਮੈਂਬਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਦੇ ਅਧਿਆਪਕ ਜੈ ਦੀਪ ਮੈਨਰੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਨ੍ਹਾਂ ਦੇ ਮਾਤਾ ਕਮਲ ਰਾਣੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।
ਇਸ ਸਬੰਧੀ ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਸ਼ੋਕ ਮੀਟਿੰਗ ਮੰਚ ਦੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਅਧਿਆਪਕ ਜੈਦੀਪ ਮੈਨਰੋ ਦੀ ਮਾਤਾ ਕਮਲ ਰਾਣੀ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਅਰਦਾਸ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹੈਡ ਮਾਸਟਰ ਮੇਘ ਸਿੰਘ ਜਵੰਦਾ, ਪ੍ਰਿ. ਮਨੋਜ ਕੁਮਾਰ, ਮਾ. ਪੁਖਰਾਜ ਸਿੰਘ ਘੁਲਾਲ, ਦਰਸ਼ਨ ਸਿੰਘ ਕੰਗ, ਪ੍ਰੇਮ ਨਾਥ ਰਿਟਾ: ਮੁੱਖ ਅਧਿਆਪਕ, ਰਾਜੇਸ਼ ਕੁਮਾਰ, ਵੀਰਇੰਦਰ ਸਿੰਘ, ਸੁਰਿੰਦਰ ਵਰਮਾ, ਬਲਕਾਰ ਸਿੰਘ, ਕਮਲਜੀਤ ਘੁੰਗਰਾਲੀ ਸਿੱਖਾਂ, ਰਘਵੀਰ ਸਿੰਘ ਸਿੱਧੂ, ਇੰਦਰਜੀਤ ਸਿੰਘ ਕੰਗ, ਦੀਪ ਦਿਲਬਰ, ਹਰਦਮਨਦੀਪ ਸਿੰਘ ਨਾਗਰਾ, ਸਤਿੰਦਰ ਸਿੰਘ ਸਮਰਾਲਾ, ਮੱਖਣ ਸਿੰਘ, ਚਰਨਜੀਤ ਸਿੰਘ, ਸੰਦੀਪ ਤਿਵਾੜੀ, ਅਮਨਦੀਪ ਕੌਸ਼ਲ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …