ਪ੍ਰਸਿੱਧ ਵਿਦਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪੜ੍ਹਨਗੇ ਪਰਚੇ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਆਫ ਰਾਜਿਸਥਾਨ ਜੈਪੁਰ ਵਿਖੇ ਭਲਕੇ 16 ਮਾਰਚ ਨੂੰ ‘ਗੁਰੂ ਨਾਨਕ ਦੇਵ ਜੀਵਨ ਤੇ ਵਿਰਾਸਤ’ ਵਿਸ਼ੇ ’ਤੇ ਨੈਸ਼ਨਲ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਇਹ ਸੈਮੀਨਾਰ ਯੂਨੀਵਰਸਿਟੀ ਵਿਖੇ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਹੋਵੇਗਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਸੈਮੀਨਾਰਾਂ ਦੀ ਲੜੀ ਤਹਿਤ 16 ਮਾਰਚ ਨੂੰ ਜੈਪੁਰ ਸਥਿਤ ਯੂਨੀਵਰਸਿਟੀ ਵਿਖੇ ਇਹ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।ਉਦਘਾਟਨੀ ਸ਼ਬਦ ਯੂਨੀਵਰਸਿਟੀ ਆਫ ਰਾਜਿਸਥਾਨ ਦੇ ਵਾਈਸ ਚਾਂਸਲਰ ਪ੍ਰੋਫੈਸਰ ਆਰ.ਕੇ ਕੋਥਾਰੀ ਕਹਿਣਗੇ, ਜਦਕਿ ਪ੍ਰਮੁੱਖ ਵਿਦਵਾਨ ਡਾ. ਜਸਪਾਲ ਸਿੰਘ ਸਾਬਕਾ ਵੀ.ਸੀ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਡਾ. ਬਲਵੰਤ ਸਿੰਘ ਢਿੱਲੋਂ, ਡਾ. ਸਰਬਜਿੰਦਰ ਸਿੰਘ, ਪ੍ਰੋਫੈਸਰ ਮਹਿੰਦਰ ਸਿੰਘ, ਡਾ. ਮਨਜੀਤ ਸਿੰਘ ਦਿੱਲੀ ਯੂਨੀਵਰਸਿਟੀ, ਅਜੈਪਾਲ ਸਿੰਘ ਜੈਪੁਰ, ਐਸ.ਕੇ.ਐਸ ਬੈਂਸ, ਅੰਗਰੇਜ਼ ਸਿੰਘ ਤੇ ਡਾ. ਮਨਜੀਤ ਕੌਰ ਵੱਲੋਂ ਪਰਚੇ ਪੜ੍ਹੇ ਜਾਣਗੇ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …