Sunday, July 26, 2026

ਖਾਲਸਾ ਕਾਲਜ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ ਦੇ ਨਤੀਜੇ ਸ਼ਾਨਦਾਰ ਰਹੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ PUNJ1503201910ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।
    ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਦੀਆਂ ਵਿਦਿਆਰਥੀਆਂ ਨੇ ਆਪਣੇ ਵਿਸ਼ੇ ’ਚ ਯੂਨੀਵਰਸਿਟੀ ਦੀ ਪ੍ਰੀਖਿਆ ’ਚ ਚੋਟੀ ਦੇ ਅਹੁਦਿਆਂ ਨੂੰ ਪ੍ਰਾਪਤ ਕਰਕੇ ਪਹਿਲਾਂ ਅਤੇ ਤੀਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਐਮ.ਕਾਮ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਜ਼ਿਲ੍ਹੇ ’ਚ ਪਹਿਲਾਂ ਅਤੇ ਯੂਨੀਵਰਸਿਟੀ ’ਚ ਤੀਜਾ ਸਥਾਨ ਪ੍ਰਾਪਤ ਕੀਤਾ।ਜਦ ਕਿ ਐਮ.ਕਾਮ ਦੀਆਂ 8 ਵਿਦਿਆਰਥਣਾਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਨੂੰ ਪਾਸ ਕੀਤਾ।ਉਨ੍ਹਾਂ ਕਿਹਾ ਕਿ ਪੀ.ਜੀ.ਡੀ ਐਫ. ਐਸ ਦੀ ਵਿਦਿਆਰਥਣ ਚਾਨਪ੍ਰੀਤ ਨੇ ’ਵਰਸਿਟੀ ’ਚ ਪਹਿਲਾ ਅਤੇ ਗਗਨਦੀਪ ਨੇ ਦੂਜਾ ਸਥਾਨ ਹਾਸਲ ਕੀਤਾ।
     ਇਸੇ ਤਰ੍ਹਾਂ ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ’ਚ ਕਾਲਜ ਦੀ ਰੁਪਿੰਦਰ ਕੌਰ ਨੇ 448 ਅੰਕਾਂ ਨਾਲ ਪਹਿਲੀ ਅਤੇ ਮਹਿਕ ਬੇਦੀ ਨੇ 44 ਅੰਕਾਂ ਨਾਲ ਦੂਜੀ ਪੁਜੀਸ਼ਨ ਹਾਸਲ ਕੀਤੀ।ਜਦ ਕਿ ਕਾਲਜ ਦੇ ਇਕ ਵਿਦਿਆਰਥੀ ਅਨਮੋਲਦੀਪ ਸਿੰਘ ਸੂਰਯ ਨੇ 428 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਭਾਸ਼ਣ ’ਚ ਵਿਦਿਆਰਥਣਾਂ ਨੂੰ ਇਮਤਿਹਾਨਾਂ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋਇਆ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply