ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਐਨ.ਐਸ.ਐਸ ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ
ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ `ਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਵਿਸ਼ਵ ਪਧਰ `ਤੇ 2 ਲੱਖ 40 ਹਜ਼ਾਰ ਲੋਕ ਕਿਡਨੀ ਦੀ ਬਿਮਾਰੀ ਨਾਲ ਮਰ ਜਾਂਦੇ ਹਨ ਅਤੇ 13 ਲੱਖ ਲੋਕ ਇਸ ਬਿਮਾਰੀ ਨਾਲ ਪੀੜ੍ਹਤ ਹਨ।85 ਫੀਸਦੀ ਉਹ ਲੋਕ ਹਨ ਜਿਨ੍ਹਾਂ ਦੀ ਆਮਦਨ ਘੱਟ ਹੈ।ਇਸ ਮੌਕੇ ਐਨ.ਸੀ.ਸੀ ਕੇਅਰ ਟੇਕਰ ਹਰਪਾਲ ਸਿੰਘ ਨੇ ਕਿਡਨੀ ਦੀ ਬਿਮਾਰੀ ਕਾਰਨਾਂ ਅਤੇ ਇਸ ਤੋਂ ਬਚਾਅ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ।
ਇੰਚਾਰਜ ਬਡੀ ਗਰੁੱਪ ਜਵਿੰਦਰ ਪਾਲ ਨੇ ਦੱਸਿਆ ਕਿ ਗ੍ਰਾਹਕ ਦਿਵਸ ਦੀ ਸ਼ੁਰੂੂਆਤ ਅਮਰੀਕਾ ਦੇ ਰਾਸ਼ਟਰਪਤੀ ਜੋਹਨ ਕਨੇਡੀ ਨੇ 15 ਮਾਰਚ 1962 ਨੂੰ ਕੀਤੀ।ਮੈਡਮ ਕੁਲਵਿੰਦਰ ਕੌਰ ਨੇ ਕਿਹਾ ਕਿ ਗ੍ਰਾਹਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ ਅਤੇ ਵਿਸ਼ਵ ਪੱਧਰ `ਤੇ 23.1 ਬਿਲੀਅਨ ਵਸਤੂਆਂ ਦੀ ਖਰੀਦ ਕੀਤੀ ਜਾਂਦੀ ਹੈ।
ਇਸ ਮੌਕੇ ਸਤਿੰਦਰ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਸੂਰਤਾ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਨਰਦੀਪ ਸਿੰਘ ਅਤੇ ਮੈਡਮ ਹਰਪ੍ਰੀਤ ਕੌਰ ਮੌਜੂਦ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media