Sunday, October 25, 2026

ਭੀਖੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ 2 ਔਰਤਾਂ ਗ੍ਰਿਫਤਾਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਵੱਡੀ PPN1603201913ਸਫਲਤਾ ਮਿਲੀ ਜਦੋਂ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਸਮੇਤ ਮਹਿਲਾ ਪੁਲਿਸ ਨੇ ਮੁਖਬਰੀ ਦੇ ਅਧਾਰ `ਤੇ ਗਸ਼ਤ ਦੌਰਾਨ ਧਲੇਵਾ ਰੋਡ ਤੋਂ ਇੱਕ ਮਹਿਲਾ ਗੋਗੀ ਦੇਵੀ ਪਤਨੀ ਚੈਨਾ ਸਿੰਘ ਵਾਸੀ ਭੀਖੀ ਤੋਂ 600 ਗੋਲੀ ਐਲਪਰਾਜੋਲਮ ਅਤੇ 200 ਗੋਲੀ ਕਲੈਵੀਡੋਲ ਕੁੱਲ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਮਾਨਸਾ ਨੇ ਸਮੇਤ ਮਹਿਲਾ ਪੁਲਿਸ ਗੇਜੋ ਪਤਨੀ ਬਾਵਾ ਸਿੰਘ ਵਾਸੀ ਭੀਖੀ ਪਾਸੋਂ ਪੁਲ ਡਰੇਨ ਧਲੇਵਾਂ ਰੋਡ ਤੋਂ 2 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ `ਤੇ ਬਖਸ਼ਿਆ ਨਹੀਂ ਜਾਵੇਗਾ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply