ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਜਨਰਲ ਇਨਕਮ
ਟੈਕਸ (ਇਨਵੈਸਟੀਗੇਸ਼ਨ) ਦੁਆਰਾ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਪੈਸਿਆਂ ਅਤੇ ਸਮਾਨ ਵਰਗੇ ਅਸਹਿਜ ਤਰੀਕਿਆਂ ਦੀ ਵਰਤੋਂ ਨੂੰ ਰੋਕਣ ਲਈ ਇਕ ਸਮਰਪਿਤ ਕੰਟਰੋਲ ਰੂਮ ਸੈਂਟਰ ਸਥਾਪਤ ਕੀਤਾ ਗਿਆ ਹੈ।ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵਲੋਂ ਦਿੱਤੀ ਗਈ।ਹਿਮਾਂਸ਼ੂ ਨੇ ਦੱਸਿਆ ਕਿ ਪੰਜਾਬ ਦੇ ਲੋਕ ਹੁਣ ਫ੍ਰੀ ਟੋਲ ਨੰਬਰ 18001804814 ਤੇ ਫੋਨ ਕਰਕੇ ਕਿਸੇ ਵਿਅਕਤੀ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਸ ਪਾਸ ਅਜਿਹਾ ਸਮਾਨ ਜਿਸ ਦੀ ਕੀਮਤ 10 ਲੱਖ ਜਾਂ ਉਸ ਤੋ ਵੱਧ ਹੋਵੇ ਜਾਂ ਨਕਦੀ ਹੋਵੇ ਅਤੇ ਲੋਕ ਸਭਾ ਦੀਆਂ ਆਮ ਚੋਣਾਂ 2019 ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਵਰਤਿਆ ਜਾ ਸਕਦਾ ਹੋਵੇ।ਇਹ ਹੈਲਪਲਾਈਨ 247 ਕੰਮ ਕਰੇਗੀ ਅਤੇ ਚੋਣ ਜ਼ਾਬਤੇ ਦੌਰਾਨ ਕਾਰਜਸ਼ੀਲ ਰਹੇਗੀ।ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਵਲੋਂ ਵੱਡੀ ਰਕਮ ਜਾਂ ਕੀਮਤੀ ਸਮਾਨ ਸਫਰ ਦੌਰਾਨ ਬਿਨਾਂ ਸਹੀ ਕਾਗਜਾਤ, ਖਾਸ ਤੌਰ `ਤੇ ਨਕਦ ਰਾਸ਼ੀ 50,000/- ਰੁਪਏ ਤੋਂ ਵੱਧ ਨਾ ਲਿਜਾਈ ਜਾਵੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media