Wednesday, August 26, 2026

ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ SGPC Logoਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਸ਼ੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਜੂਨ ਮਹੀਨੇ ਵਿਚ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2019 ਤੀਕ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਪਛਾਣ ਪੱਤਰ ਲਈ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।
 

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply