ਆਤਮ ਹੱਤਿਆਵਾਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ 21000 ਦੀ ਮਾਲੀ ਮਦਦ
ਅੰਮ੍ਰਿਤਸਰ, ਮਾਰਚ 17 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਲਹਿਰ ਨੂੰ ਸਮਰਪਿਤ ਪੰਜਵਾਂ ਅਰਦਾਸ ਸਮਾਗਮ ਅਤੇ
25ਵਾਂ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਨੂੰ ਆਯੋਜਿਤ ਕੀਤਾ ਜਾਵੇਗਾ।27 ਤੋਂ 29 ਮਾਰਚ ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 7.00 ਵਜੇ ਤੱਕ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਜਪ-ਤਪ ਸਮਾਗਮ ਹੋਣਗੇ।ਜਿਸ ਦੌਰਾਨ ਰੋਜ਼ਾਨਾ ਸ੍ਰੀ ਜਪੁਜੀ ਸਾਹਿਬ, ਸ਼ਬਦ ਹਾਜਰੇ ਸੰਗਤ ਰੂਪੀ ਪਾਠ ਉਪਰੰਤ ਹੋਰ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤੀਨੇ ਭਾਈ ਗੁਰਇਕਬਾਲ ਸਿੰਘ, ਭਾਈ ਅਮਨਦੀਪ ਸਿੰਘ ਕਥਾ ਕੀਰਤਨ ਦੀ ਹਾਜਰੀ ਭਰਨਗੇ।
ਸਮਾਗਮਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਪੰਜਵਾਂ ਅਰਦਾਸ ਸਮਾਗਮ ਅਤੇ 25ਵਾਂ ਰੈਣਿ ਸਬਾਈ ਕੀਰਤਨ ਦਰਬਾਰ 30 ਮਾਰਚ ਸ਼ਾਮ 6.00 ਵਜੇ ਦੇਰ ਰਾਤ ਤੱਕ ਚੱਲੇਗਾ। ਜਿਸ ਵਿੱਚ ਵਿਸ਼ੇਸ਼ ਤੌਰ `ਤੇ ਸੰਤ ਬਾਬਾ ਸੁਖਦੇਵ ਸਿੰਘ ਭੁਚੋ ਵਾਲੇ, ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਕਲੇਰਾਂ ਵਾਲੇ, ਬਾਬਾ ਰਾਮ ਸਿੰਘ ਸਿੰਗੜੇ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀ ਜੱਥੇ ਬਾਬਾ ਬੰਤਾ ਸਿੰਘ, ਗਿਆਨੀ ਪ੍ਰਨਾਮ ਸਿੰਘ, ਬਾਬਾ ਤਜਿੰਦਰ ਸਿੰਘ ਜਿੰਦੂ, ਭਾਈ ਓਂਕਾਰ ਸਿੰਘ ਊਨਾ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਵਿਸ਼ਾਲ ਸਿੰਘ ਕਥਾਵਾਚਕ, ਭਾਈ ਬਲਬੀਰ ਸਿੰਘ ਚੰਗੀਗੜ੍ਹ ਵਾਲੇ, ਭਾਈ ਗੁਰਮੀਤ ਸਿੰਘ ਸਹਾਰਨਪੁਰ, ਭਾਈ ਸੁਖਪ੍ਰੀਤ ਸਿੰਘ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਕੀਰਤਨੀ ਜਥੇ ਹਾਜਰੀ ਭਰਨਗੇ।ਭਾਈ ਸਾਹਿਬ ਨੇ ਕਿਹਾ ਕਿ ਆਤਮ ਹੱਤਿਆਵਾਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਟਰੱਸਟ ਵੱਲੋਂ 21000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media